Tue, Jul 2, 2024
Whatsapp

Ludhiana Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਣ ਜਾ ਰਿਹਾ ਬੰਦ, ਕਿਸਾਨ ਲਗਾਉਣਗੇ ਤਾਲਾ !

ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਨੂੰ ਅੱਜ ਕਿਸਾਨ ਪੂਰੀ ਤਰ੍ਹਾਂ ਬੰਦ ਕਰ ਦੇਣਗੇ। ਪੜ੍ਹੋ ਪੂਰੀ ਖ਼ਬਰ...

Reported by  PTC News Desk  Published by  Dhalwinder Sandhu -- June 30th 2024 10:40 AM
Ludhiana Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਣ ਜਾ ਰਿਹਾ ਬੰਦ, ਕਿਸਾਨ ਲਗਾਉਣਗੇ ਤਾਲਾ !

Ludhiana Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਣ ਜਾ ਰਿਹਾ ਬੰਦ, ਕਿਸਾਨ ਲਗਾਉਣਗੇ ਤਾਲਾ !

Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ 11 ਵਜੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਾਉਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਜਾਮ ਕਰ ਰੱਖਿਆ ਹੈ। 6 ਲੱਖ ਤੋਂ ਵੱਧ ਡਰਾਈਵਰ ਟੈਕਸ ਅਦਾ ਕੀਤੇ ਬਿਨਾਂ ਇਸ ਤੋਂ ਲੰਘ ਚੁੱਕੇ ਹਨ। ਲੋਕਾਂ ਨੇ ਕਰੀਬ 16 ਕਰੋੜ ਰੁਪਏ ਦੀ ਬਚਤ ਕੀਤੀ ਹੈ।

ਪੁਲਿਸ ਤੈਨਾਤ


ਦੱਸ ਦਈਏ ਕਿ ਕਿਸਾਨਾਂ ਦੀ ਤਾਲਾਬੰਦੀ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਲਾਡੋਵਾਲ ਟੋਲ ਪਲਾਜ਼ਾ 'ਤੇ ਭਾਰੀ ਗਿਣਤੀ 'ਚ ਪੁਲਿਸ ਬਲ ਵੀ ਤਾਇਨਾਤ ਕੀਤਾ ਜਾਵੇਗਾ।

ਲੋਕਾਂ ਦਾ ਮਿਲਿਆ ਸਾਥ

ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਟੋਲ ਦੇ ਰੇਟ ਸਭ ਤੋਂ ਵੱਧ ਹਨ। ਇਸ ਧਰਨੇ ਵਿੱਚ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੀ ਭਰਪੂਰ ਸਮਰਥਨ ਮਿਲਿਆ ਹੈ। ਕਈ ਟੈਕਸੀ ਡਰਾਈਵਰ ਵੀ ਪੂਰਾ ਸਹਿਯੋਗ ਦੇ ਰਹੇ ਹਨ।

ਟੋਲ ਬੰਦ ਕਰਨ ਲਈ ਲੋਕਾਂ ਨੂੰ ਅਪੀਲ

ਕਿਸਾਨ ਆਗੂਆਂ ਨੇ ਅੱਜ ਦੇ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਨੇੜਲੇ ਦਿਹਾਤੀ ਨਿਵਾਸੀਆਂ ਨੂੰ ਵੀ ਇਸ ਟੋਲ ਨੂੰ ਬੰਦ ਕਰਵਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਤੋਂ ਲੈ ਕੇ ਵਪਾਰੀਆਂ ਤੱਕ ਹਰ ਕਿਸੇ ਨੂੰ ਭਾਰੀ ਟੈਕਸ ਦੇ ਕੇ ਇਸ ਟੋਲ ਤੋਂ ਲੰਘਣਾ ਪੈਂਦਾ ਸੀ।

ਟੋਲ ਅਧਿਕਾਰੀ ਨਹੀਂ ਦੇ ਰਹੇ ਜਵਾਬ

ਕਿਸਾਨਾਂ ਨੇ ਕਿਹਾ ਕਿ ਕਈ ਵਾਰ ਟੋਲ ਅਧਿਕਾਰੀਆਂ ਅਤੇ ਐਨਐਚਏਆਈ ਨੂੰ ਇਸ ਟੋਲ ਦੀ ਸਮਾਂ ਸੀਮਾ ਦੱਸਣ ਲਈ ਕਹਿ ਚੁੱਕੇ ਹਾਂ, ਪਰ ਕੋਈ ਵੀ ਅਧਿਕਾਰੀ ਜਵਾਬ ਨਹੀਂ ਦੇ ਰਿਹਾ। ਇਸ ਦਾ ਸਧਾਰਨ ਕਾਰਨ ਇਹ ਹੈ ਕਿ ਇਸ ਟੋਲ ਦੀ ਮਿਆਦ ਖਤਮ ਹੋ ਗਈ ਹੈ। ਲੋਕਾਂ ਤੋਂ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ। ਅੱਜ ਤਾਲਾ ਲਗਾ ਕੇ ਟੋਲ ਨੂੰ ਹਮੇਸ਼ਾ ਲਈ ਬੰਦ ਕਰ ਦਿੱਤਾ ਜਾਵੇਗਾ।

ਵਧੀਆਂ ਹੋਈਆਂ ਦਰਾਂ 2 ਜੂਨ ਤੋਂ ਲਾਗੂ

ਲਾਡੋਵਾਲ ਟੋਲ 'ਤੇ ਪੁਰਾਣੀ ਕਾਰ ਦਾ ਟੈਕਸ ਇਕ ਤਰਫਾ 215 ਰੁਪਏ ਅਤੇ ਰਾਊਂਡ ਟ੍ਰਿਪ ਲਈ 325 ਰੁਪਏ ਸੀ ਅਤੇ ਮਹੀਨਾਵਾਰ ਪਾਸ 7175 ਰੁਪਏ ਸੀ। ਨਵੀਂ ਦਰ ਵਿੱਚ, ਇੱਕ ਤਰਫਾ ਕਿਰਾਇਆ 220 ਰੁਪਏ ਅਤੇ ਰਾਊਂਡ ਟ੍ਰਿਪ 330 ਰੁਪਏ ਅਤੇ ਮਹੀਨਾਵਾਰ ਪਾਸ 7360 ਰੁਪਏ ਕਰ ਦਿੱਤਾ ਹੈ।

ਇਸੇ ਤਰ੍ਹਾਂ ਹਲਕੇ ਵਾਹਨ ਦਾ ਪੁਰਾਣਾ ਕਿਰਾਇਆ ਵਨ ਵੇਅ ਲਈ 350 ਰੁਪਏ ਅਤੇ ਰਾਊਂਡ ਟ੍ਰਿਪ ਲਈ 520 ਰੁਪਏ ਅਤੇ ਮਹੀਨਾਵਾਰ ਪਾਸ 11590 ਰੁਪਏ ਸੀ। ਨਵੀਂ ਦਰ ਵਿੱਚ ਇੱਕ ਤਰਫਾ ਕਿਰਾਇਆ 355 ਰੁਪਏ ਅਤੇ ਰਾਊਂਡ ਟ੍ਰਿਪ 535 ਰੁਪਏ ਅਤੇ ਮਹੀਨਾਵਾਰ ਪਾਸ 11885 ਰੁਪਏ ਕਰ ਦਿੱਤਾ ਹੈ। ਇਸੇ ਤਰ੍ਹਾਂ ਹੋਰ ਵੱਡੇ ਵਾਹਨਾਂ ਦੇ ਰੇਟ ਵੀ ਵਧਾਏ ਗਏ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ 9 ਜ਼ਿਲ੍ਹਿਆਂ 'ਚ ਅਲਰਟ, ਜਾਣੋ ਕਿੱਥੇ-ਕਿੱਥੇ ਪੈ ਰਿਹਾ ਮੀਂਹ

ਇਹ ਵੀ ਪੜ੍ਹੋ: T20 World Cup Final ਦੇ 7 ਹੀਰੋ, ਜਿਨ੍ਹਾਂ ਨੇ 17 ਸਾਲਾਂ ਬਾਅਦ ਭਾਰਤ ਨੂੰ ਫਿਰ ਬਣਾਇਆ ਚੈਂਪੀਅਨ

- PTC NEWS

Top News view more...

Latest News view more...

PTC NETWORK