Punjab Farmers Protest : ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚੇ ਦੀ ਤਿਆਰੀ; ਕੀਤਾ ਜਾਵੇਗਾ ਜਲ ਰੋਕਥਾਮ ਬਿੱਲ ਦਾ ਵਿਰੋਧ, ਲਗਾਉਣਗੇ ਧਰਨੇ
Punjab Farmers Protest : ਸ਼ੰਭੂ ਬਾਰਡਰ ਤੋਂ ਖਨੌਰੀ ਬਾਰਡਰ ਤੋਂ ਪੰਜਾਬ ਦੇ ਕਿਸਾਨਾਂ ਨੂੰ ਜ਼ਬਰਦਸਤੀ ਚੁੱਕਣ ਮਗਰੋਂ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਵਿਧਾਨ ਸਭਾ ’ਚ ਜਲ ਰੋਕਥਾਮ ਬਿੱਲ ਨੂੰ ਪਾਸ ਕੀਤਾ ਗਿਆ ਹੈ। ਜਿਸ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨ ਪੰਜਾਬ ਸਰਕਾਰ ਖਿਲਾਫ ਮੋਰਚੇ ਦੀ ਤਿਆਰੀ ਕਰ ਰਹੇ ਹਨ।
ਦਰਅਸਲ ਪੰਜਾਬ ਵਿਧਾਨ ਸਭਾ ’ਚ ਪਾਸ ਕੀਤੇ ਗਏ ਜਲ ਰੋਕਥਾਮ ਬਿੱਲ ਨੂੰ ਪਾਸ ਕਰਨ ਦੇ ਵਿਰੋਧ ’ਚ 31 ਮਾਰਚ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਲਗਾਏ ਜਾਣਗੇ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਸੈਸ਼ਨ ਸੱਦ ਕੇ ਜਲ ਰੋਕਥਾਮ ਬਿੱਲ ਨੂੰ ਰੱਦ ਕਰੇ।
ਕਿਸਾਨਾਂ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਵੱਲੋਂ ਬਿੱਲ ਦਾ ਵਿਰੋਧ ਨਾ ਕਰਨਾ ਮੰਦਭਾਗਾ ਹੈ। ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਦੀ ਸਾਜਿਸ਼ ਘੜੀ ਗਈ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਬਿੱਲ ਦੀਆਂ ਤਸਵੀਜ਼ਾਂ ’ਚ ਵੱਡਾ ਬਦਲਾਅ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024 ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ। ਇਹ ਮਤਾ ਪਾਸ ਹੋਣ ਨਾਲ ਇਸ ਐਕਟ ਨੂੰ ਪੰਜਾਬ ਵਿੱਚ ਅਪਣਾਉਣ ਦੀ ਮਨਜ਼ੂਰੀ ਮਿਲ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ NHAI ਦੇ ਪ੍ਰਾਜੈਕਟਾਂ ਨੂੰ ਲੈ ਕੇ ਸਖਤੀ ਦੇ ਰੌਂਅ 'ਚ ਹਾਈਕੋਰਟ, ਸਬੰਧਤ ਜ਼ਿਲ੍ਹਿਆਂ ਦੇ DC ਤੇ SSP ਕੀਤੇ ਤਲਬ
- PTC NEWS