Fri, Dec 20, 2024
Whatsapp

Patiala Municipal Corporation case: ਪਟਿਆਲਾ ਦੇ 8 ਤੇ ਧਰਮਕੋਟ ਦੇ 7 ਵਾਰਡਾਂ ‘ਚ ਨਹੀਂ ਹੋਵੇਗੀ ਵੋਟਿੰਗ !

Punjab News: ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਦੌਰਾਨ ਇੱਕ ਔਰਤ ਤੋਂ ਨਾਮਜ਼ਦਗੀ ਦੀ ਫਾਈਲ ਖੋਹਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ।

Reported by:  PTC News Desk  Edited by:  Amritpal Singh -- December 20th 2024 04:53 PM -- Updated: December 20th 2024 06:44 PM
Patiala Municipal Corporation case: ਪਟਿਆਲਾ ਦੇ 8 ਤੇ ਧਰਮਕੋਟ ਦੇ 7 ਵਾਰਡਾਂ ‘ਚ ਨਹੀਂ ਹੋਵੇਗੀ ਵੋਟਿੰਗ !

Patiala Municipal Corporation case: ਪਟਿਆਲਾ ਦੇ 8 ਤੇ ਧਰਮਕੋਟ ਦੇ 7 ਵਾਰਡਾਂ ‘ਚ ਨਹੀਂ ਹੋਵੇਗੀ ਵੋਟਿੰਗ !

Punjab News: ਪੰਜਾਬ ਵਿੱਚ ਸ਼ਨੀਵਾਰ ਸਵੇਰ ਤੋਂ ਪੋਲਿੰਗ ਸ਼ੁਰੂ ਹੋਣੀ ਹੈ ਪਰ ਇਸ ਤੋਂ ਕੁਝ ਸਮਾਂ ਪਹਿਲਾਂ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਮੁਤਾਬਕ ਹੁਣ ਸੂਬੇ ਅੰਦਰ ਹੋ ਰਹੀਆਂ ਨਿਗਮ ਚੋਣਾਂ 'ਤੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਮੁਤਾਬਕ ਪਟਿਆਲਾ ਨਗਰ ਨਿਗਮ ਚੋਣਾਂ ਫਿਲਹਾਲ ਰੱਦ ਕਰ ਦਿੱਤੀਆਂ ਗਈਆਂ ਹਨ। ਕੋਰਟ ਵਲੋਂ ਜਾਰੀ ਹੁਕਮਾਂ ਮੁਤਾਬਕ ਸ਼ਨੀਵਾਰ ਨੂੰ ਹੋਣ ਵਾਲੀਆਂ ਪਟਿਆਲਾ ਨਿਗਮ ਚੋਣਾਂ ਲਈ 7 ਤੋਂ 8 ਵਾਰਡਾਂ ਲਈ ਫਿਲਹਾਲ ਵੋਟਿੰਗ ਨਹੀਂ ਹੋਵੇਗੀ। ਇਸ ਦੇ ਨਾਲ ਹੀ ਧਰਮਕੋਟ ਦੇ 8 ਵਾਰਡਾਂ ਵਿੱਚ ਕੱਲ ਵੋਟਿੰਗ ਨਹੀਂ ਹੋਵੇਗੀ।

ਕੀ ਸੀ ਮਾਮਲਾ...

ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਦੌਰਾਨ ਇੱਕ ਔਰਤ ਤੋਂ ਨਾਮਜ਼ਦਗੀ ਦੀ ਫਾਈਲ ਖੋਹਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਉਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਦੀ ਮੌਜੂਦਗੀ ਵਿੱਚ ਇਹ ਘਟਨਾ ਵਾਪਰੀ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਨਾ ਸਮੇਤ ਕੇਸ ਦਰਜ ਕੀਤਾ ਜਾਵੇਗਾ। ਅਦਾਲਤ ਨੇ ਪੁਲਿਸ ਨੂੰ ਪੰਜ ਵਜੇ ਤੱਕ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਅਦਾਲਤ ਵਿੱਚ ਮੁੜ ਸੁਣਵਾਈ ਹੋਵੇਗੀ। ਫਿਰ ਨਗਰ ਨਿਗਮ ਚੋਣਾਂ ਸਬੰਧੀ ਕਾਰਵਾਈ ਕੀਤੀ ਜਾਵੇਗੀ।


ਜਾਣਕਾਰੀ ਅਨੁਸਾਰ ਲਗਾਤਾਰ ਦੋ ਦਿਨਾਂ ਤੋਂ ਪਟਿਆਲਾ ਨਗਰ ਨਿਗਮ ਨੂੰ ਲੈ ਕੇ ਹਾਈਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਜਿਵੇਂ ਹੀ ਪਟੀਸ਼ਨਰ ਨੇ ਅਦਾਲਤ 'ਚ ਕੁਝ ਵੀਡੀਓਜ਼ ਦਿਖਾਈਆਂ ਤਾਂ ਇਹ ਗੱਲ ਸਾਹਮਣੇ ਆਈ ਕਿ ਕੁਝ ਲੋਕ ਪੁਲਿਸ ਦੀ ਮੌਜੂਦਗੀ 'ਚ ਇਕ ਔਰਤ ਤੋਂ ਨਾਮਜ਼ਦਗੀ ਪੱਤਰ ਖੋਹ ਕੇ ਭੱਜ ਗਏ। ਅਦਾਲਤ ਨੇ ਇਸ 'ਤੇ ਸਖ਼ਤੀ ਦਿਖਾਈ। ਨਾਲ ਹੀ ਕਿਹਾ ਕਿ 15 ਮਿੰਟਾਂ ਦੇ ਅੰਦਰ ਅੰਦਰ ਇਨ੍ਹਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉਧਰ, ਪੰਜਾਬ ਦੇ ਸਰਕਾਰੀ ਵਕੀਲ ਨੇ ਕਿਹਾ ਕਿ ਉਸ ਨੂੰ ਕੁਝ ਸਮਾਂ ਦਿੱਤਾ ਜਾਵੇ। ਇਸ ਤੋਂ ਬਾਅਦ ਪੰਜ ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਸਾਰੇ ਆਰ.ਓਜ਼ ਤੋਂ ਵੀਡੀਓ ਮੰਗਵਾਏ ਜਾਣ। ਤਾਂ ਜੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸੌਦੇ ਨਹੀਂ ਕੀਤੇ ਜਾ ਸਕਦੇ ਹਨ।

ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ

ਇਹ ਸਾਰਾ ਮਾਮਲਾ 12 ਦਸੰਬਰ ਦਾ ਹੈ। ਉਸ ਦਿਨ ਨਾਮਜ਼ਦਗੀ ਦੀ ਆਖਰੀ ਮਿਤੀ ਸੀ। ਅਜਿਹੇ 'ਚ ਵੱਡੀ ਗਿਣਤੀ 'ਚ ਲੋਕ ਪਹੁੰਚੇ ਹੋਏ ਸਨ। ਇਸ ਦੌਰਾਨ ਸਿਰਫ਼ ਇੱਕ ਗੇਟ ਤੋਂ ਹੀ ਦਾਖ਼ਲਾ ਸੀ। ਇਸ ਦੌਰਾਨ ਕੁਝ ਲੋਕ ਆਏ ਜਿਨ੍ਹਾਂ ਨੇ ਕਤਾਰ 'ਚ ਖੜ੍ਹੇ ਲੋਕਾਂ ਤੋਂ ਫਾਈਲਾਂ ਖੋਹ ਲਈਆਂ ਅਤੇ ਭੱਜ ਗਏ। ਭਾਜਪਾ ਅਤੇ ਕਾਂਗਰਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਸੀ। ਉਨ੍ਹਾਂ ਇਸ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਉਸ ਸਮੇਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਇਹ ਸਾਰਾ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ।

- PTC NEWS

Top News view more...

Latest News view more...

PTC NETWORK