ਬਠਿੰਡਾ : ਬਠਿੰਡਾ ਦੇ ਪ੍ਰਤਾਪ ਨਗਰ ਦੀ ਗਲੀ ਨੰਬਰ 6 ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਵਿੱਚ ਅਚਾਨਕ ਅੱਗ ਲੱਗ ਗਈ। ਗੁਰਦੁਆਰਾ ਸਾਹਿਬ ਵਿੱਚ ਪਏ ਗੱਦੇ, ਚਾਦਰ ਅਤੇ ਦਰੀਆਂ ਸੜ ਕੇ ਸੁਆਹ ਹੋ ਗਈਆ ਹਨ। ਮਿਲੀ ਜਾਣਕਾਰੀ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਖ਼ਾਲਸਾ ਨੇ ਦੱਸਿਆ ਕਿ ਬਿਜਲੀ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗੀ ਅਤੇ ਮੌਕੇ ਉੱਤੇ ਅੱਗ ਉੱਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਵੱਡਾ ਨੁਕਸਾਨ ਹੋਣ ਤੋਂ ਟਲ ਗਿਆ। ਐਸਪੀ ਸਿਟੀ ਵਿਸ਼ਵਜੀਤ ਨੇ ਦੱਸਿਆ ਹੈ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਸਾਹਿਬ ਵਿਚ ਅੱਗ ਲਗ ਗਈ ਹੈ ਅਤੇ ਅੱਗ ਤੇ ਕਾਬੂ ਪਾ ਲਿਆ ਗਿਆ ਸੀ ।ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਹਨ।