Punjab Cabinet Meeting 2025 : 10 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਮੁੱਦਿਆਂ ’ਤੇ ਹੋਵੇਗੀ ਚਰਚਾ
Punjab Cabinet Meeting 2025 : ਪੰਜਾਬ ਕੈਬਨਿਟ ਦੀ ਇਸ ਸਾਲ ਦੀ ਪਹਿਲੀ ਮੀਟਿੰਗ 10 ਫਰਵਰੀ ਨੂੰ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾ ਸਕਦੀ ਹੈ।
ਮੀਟਿੰਗ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ’ਚ ਕਿਹਾ ਗਿਆ ਹੈ ਕਿ ਮੰਤਰੀ ਪ੍ਰੀਸ਼ਦ ਦੀ ਮੀਟਿੰਗ 10 ਫਰਵਰੀ 205 ਨੂੰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।
ਕਾਬਿਲੇਗੌਰ ਹੈ ਕਿ ਸਾਲ 2024 ’ਚ ਆਖਰੀ ਵਾਰ ਮੀਟਿੰਗ ਅਕਤੂਬਰ ਮਹੀਨੇ ’ਚ ਹੋਈ ਸੀ। ਇਸ ਮੀਟਿੰਗ ਤੋਂ ਪਹਿਲਾਂ ਕੈਬਨਿਟ ਵਿੱਚ ਫੇਰਬਦਲ ਕਰਦਿਆਂ ਤਰਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ, ਡਾ. ਰਵੀਜੋਤ ਸਿੰਘ ਤੇ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ। ਇਸ ਤੋਂ ਇਲਾਵਾ ਸੀਐੱਮ ਮਾਨ ਨੇ ਚਾਰ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ, ਅਨਮੋਲ ਗਗਨ ਮਾਨ, ਬਲਕਾਰ ਸਿੰਘ ਤੇ ਬ੍ਰਮ ਸ਼ੰਕਰ ਜਿੰਪਾ ਦੀ ਛੁੱਟੀ ਕਰ ਦਿੱਤੀ ਸੀ।
ਇਹ ਵੀ ਪੜ੍ਹੋ : Lawrence Bishnoi: ਫਰੀਦਕੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ
- PTC NEWS