Tue, Apr 15, 2025
Whatsapp

ਜਲੰਧਰ 'ਚ ਨਵੇਂ ਸਾਲ ਤੋਂ ਪਹਿਲਾਂ ਖੌਫਨਾਕ ਵਾਰਦਾਤ, ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਕੀਤੀ ਜੀਵਨਲੀਲਾ ਸਮਾਪਤ

Reported by:  PTC News Desk  Edited by:  KRISHAN KUMAR SHARMA -- December 31st 2023 09:57 PM
ਜਲੰਧਰ 'ਚ ਨਵੇਂ ਸਾਲ ਤੋਂ ਪਹਿਲਾਂ ਖੌਫਨਾਕ ਵਾਰਦਾਤ, ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਕੀਤੀ ਜੀਵਨਲੀਲਾ ਸਮਾਪਤ

ਜਲੰਧਰ 'ਚ ਨਵੇਂ ਸਾਲ ਤੋਂ ਪਹਿਲਾਂ ਖੌਫਨਾਕ ਵਾਰਦਾਤ, ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਕੀਤੀ ਜੀਵਨਲੀਲਾ ਸਮਾਪਤ

ਜਲੰਧਰ: ਪਿੰਡ ਡਰੋਲੀ ਖੁਰਦ ਵਿਖੇ ਕਰਜੇ ਤੋਂ ਤੰਗ ਆ ਕੇ ਇਕ ਪਰਿਵਾਰ ਦੇ ਪੰਜ ਮੈਂਬਰਾਂ ਨੇ ਫਾਹਾ ਲੈ ਕੇ ਖੁਦਕਸ਼ੀ ਕਰਨ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਵਿੱਚ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55) ਉਸਦੀ ਪਤਨੀ ਸਰਬਜੀਤ ਕੌਰ, ਉਸ ਦੀਆਂ 2 ਕੁੜੀਆਂ ਜੋਤੀ (32) ਅਤੇ ਗੋਪੀ (31), ਜੋਤੀ ਦੀ ਕੁੜੀ ਅਮਨ (3) ਸ਼ਾਮਿਲ ਹਨ।

ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਨਾ ਨੇ ਦੱਸਿਆ ਕਿ ਉਸ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਫੋਨ ਕਰਦਾ ਸੀ ਪਰ ਕੋਈ ਵੀ ਫੋਨ ਨਹੀਂ ਚੁੱਕ ਰਿਹਾ ਰਿਹਾ ਸੀ, ਜਿਸ ਕਾਰਨ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਮਕ ਰਹੀਆਂ ਸਨ ਤੇ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਮੰਜੇ 'ਤੇ ਪਈਆਂ ਸਨ। ਮ੍ਰਿਤਕ ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ਵਿੱਚ ਇੰਚਾਰਜ ਸੀ।


ਖੁਦਕੁਸ਼ੀ ਨੋਟ 'ਚ ਸਾਹਮਣੇ ਆਇਆ ਕਾਰਨ

ਘਟਨਾ ਦੀ ਸੂਚਨਾ ਮਿਲਦੇ ਥਾਣਾ ਮੁਖੀ ਮਨਜੀਤ ਸਿੰਘ ਅਤੇ ਡੀਐਸਪੀ ਆਦਮਪੁਰ ਵਿਜੇ ਕੁੰਵਰ ਸਿੰਘ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜਾਂਚ ਕਰ ਰਹੇ ਹਨ। ਮੌਕੇ ਤੋਂ ਇੱਕ ਸੁਸਾਇਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਮਨਮੋਹਨ ਸਿੰਘ ਨੇ ਲਿੱਖਿਆ ਹੈ ਕਿ ਉਸ ਨੇ ਆਰਥਿਕ ਤੰਗੀ ਕਾਰਨ ਕਰਜ਼ਾ ਲਿਆ ਸੀ ਤੇ ਉਸ ਦਾ ਪਤਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗ ਗਿਆ ਸੀ, ਜਿਸ ਕਾਰਨ ਘਰ ਵਿੱਚ ਵਿਵਾਦ ਰਹਿੰਦਾ ਸੀ, ਜਿਸ ਕਾਰਨ ਘਰੇਲੂ ਵਿਵਾਦ ਤੇ ਕਰਜ਼ੇ ਤੋਂ ਤੰਗ ਆ ਕੇ ਉਹ ਕਦਮ ਚੁੱਕ ਰਿਹਾ ਹੈ।

ਮ੍ਰਿਤਕਾਂ ਦੇ ਗਲੇ 'ਤੇ ਮਿਲੇ ਨਿਸ਼ਾਨ

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਲੰਧਰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੇ ਗਲੇ 'ਤੇ ਨਿਸ਼ਾਨ ਹਨ, ਜਿਸ ਤੋਂ ਲੱਗ ਰਿਹਾ ਹੈ ਕਿ ਸਾਰਿਆਂ ਦੀ ਮੌਤ ਫਾਹਾ ਲੈਣ ਕਰਕੇ ਹੋਈ ਹੈ। ਤਿੰਨ ਸਾਲਾਂ ਦੀ ਬੱਚੀ ਦੀ ਮੌਤ ਬਾਰੇ ਸਵਾਲ 'ਤੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਬੱਚੀ ਦੀ ਮੌਤ ਵੀ ਗਲਾ ਘੁੱਟੇ ਜਾਣ ਕਾਰਨ ਹੋਈ ਜਾਪਦੀ ਹੈ, ਕਿਉਂਕਿ ਗਲੇ 'ਤੇ ਨਿਸ਼ਾਨ ਹਨ ਅਤੇ ਹੋ ਸਕਦਾ ਹੈ ਕਿ ਕਿਸੇ ਨੇ ਉਸ ਨੂੰ ਵੀ ਫਾਹਾ ਦੇ ਦਿੱਤਾ ਹੋਵੇ।

-

Top News view more...

Latest News view more...

PTC NETWORK