Fog And Cold Wave Alert In Punjab : ਪੰਜਾਬ-ਚੰਡੀਗੜ੍ਹ 'ਚ 3 ਦਿਨ ਪਵੇਗਾ ਮੀਂਹ; ਇਨ੍ਹਾਂ 15 ਜ਼ਿਲਿਆਂ 'ਚ ਧੁੰਦ ਦਾ ਅਲਰਟ
Fog And Cold Wave Alert In Punjab : ਉੱਤਰੀ ਭਾਰਤ ਦੇ ਕਈ ਰਾਜਾਂ ਜਿਵੇਂ ਕਿ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਬਰਫਬਾਰੀ ਕਾਰਨ ਲੱਦਾਖ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਪਾਰਾ ਡਿੱਗ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਹਾਲਾਂਕਿ ਸੂਬੇ 'ਚ ਪਿਛਲੇ 24 ਘੰਟਿਆਂ 'ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 4.6 ਡਿਗਰੀ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਿਕ 26 ਦਸੰਬਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਮਹਾਰਾਸ਼ਟਰ, ਪੱਛਮੀ ਉੱਤਰ ਪ੍ਰਦੇਸ਼, ਚੰਡੀਗੜ੍ਹ ਅਤੇ ਮਰਾਠਵਾੜਾ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਜਦਕਿ 27 ਅਤੇ 28 ਦਸੰਬਰ ਨੂੰ ਮੱਧ ਪ੍ਰਦੇਸ਼ ਵਿੱਚ ਗੜੇ ਪੈ ਸਕਦੇ ਹਨ।
ਇਹ ਵੀ ਪੜ੍ਹੋ : TarnTaran Encounter News : ਤਰਨਤਾਰਨ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਐਨਕਾਊਂਟਰ, ਲਖਬੀਰ ਲੰਡਾ ਗਿਰੋਹ ਦੇ 2 ਬਦਮਾਸ਼ਾਂ ਨੂੰ ਲੱਗੀਆਂ ਗੋਲੀਆਂ
- PTC NEWS