Mon, Oct 7, 2024
Whatsapp
ਪHistory Of Haryana Elections
History Of Haryana Elections

ਨੇਜ਼ਲ ਵੈਕਸੀਨ ਲਈ ਪ੍ਰਾਈਵੇਟ ਹਸਪਤਾਲ ਨੂੰ ਦੇਣੇ ਹੋਣਗੇ ਇੰਨੇ ਰੁਪਏ

Reported by:  PTC News Desk  Edited by:  Pardeep Singh -- December 27th 2022 02:21 PM
ਨੇਜ਼ਲ ਵੈਕਸੀਨ  ਲਈ ਪ੍ਰਾਈਵੇਟ ਹਸਪਤਾਲ ਨੂੰ ਦੇਣੇ ਹੋਣਗੇ ਇੰਨੇ ਰੁਪਏ

ਨੇਜ਼ਲ ਵੈਕਸੀਨ ਲਈ ਪ੍ਰਾਈਵੇਟ ਹਸਪਤਾਲ ਨੂੰ ਦੇਣੇ ਹੋਣਗੇ ਇੰਨੇ ਰੁਪਏ

ਨਵੀਂ ਦਿੱਲੀ: ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਭਾਰਤ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ।  ਦੇਸ਼ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 220 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ, ਸਰਕਾਰ ਨੇ ਹਾਲ ਹੀ ਵਿੱਚ ਭਾਰਤ ਬਾਇਓਟੈਕ ਦੇ ਨੇਜ਼ਲ ਵੈਕਸੀਨ ਨੂੰ ਵੀ ਮਨਜ਼ੂਰੀ ਦਿੱਤੀ ਹੈ। ਹਾਲਾਂਕਿ ਨੇਜ਼ਲ ਵੈਕਸੀਨ ਦੀ ਕੀਮਤ ਤੈਅ ਨਹੀਂ ਸੀ, ਪਰ ਹੁਣ ਇਸ ਦਾ ਖੁਲਾਸਾ ਹੋਇਆ ਹੈ।

ਹੁਣ ਨੇਜ਼ਲ ਵੈਕਸੀਨ ਦੀ ਪ੍ਰਾਈਵੇਟ ਬਾਜ਼ਾਰਾਂ ਲਈ 800 ਰੁਪਏ ਰੱਖੀ ਗਈ ਹੈ। ਇਸ ਦੇ ਨਾਲ ਹੀ ਇਹ ਸਰਕਾਰੀ ਹਸਪਤਾਲਾਂ ਵਿੱਚ 325 ਰੁਪਏ ਵਿੱਚ ਉਪਲਬਧ ਹੋਵੇਗਾ। ਜਾਣਕਾਰੀ ਅਨੁਸਾਰ ਜਨਵਰੀ ਦੇ ਚੌਥੇ ਹਫ਼ਤੇ ਨੱਕ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਨੂੰ ਕੋਵਿਨ ਐਪ ਰਾਹੀਂ ਬੁੱਕ ਕੀਤਾ ਜਾ ਸਕਦਾ ਹੈ। ਭਾਰਤ ਬਾਇਓਟੈਕ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਟੀਕਾ ਅਗਲੇ ਮਹੀਨੇ ਜਨਵਰੀ ਦੇ ਚੌਥੇ ਹਫ਼ਤੇ ਤੋਂ ਉਪਲਬਧ ਹੋਣਾ ਸ਼ੁਰੂ ਹੋ ਜਾਵੇਗਾ।


6 ਸਤੰਬਰ ਨੂੰ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੇ ਇਸ ਵੈਕਸੀਨ ਨੂੰ ਸਿਰਫ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦਿੱਤੀ ਸੀ, ਪਰ ਹੁਣ ਇਸ ਨੂੰ ਬੂਸਟਰ ਡੋਜ਼ ਵਜੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਸਿਰਫ਼ 18 ਸਾਲ ਤੋਂ ਵੱਧ ਉਮਰ ਦੇ ਲੋਕ ਹੀ ਨੇਜ਼ਲ ਵੈਕਸੀਨ ਲੈਣ ਦੇ ਯੋਗ ਹੋਣਗੇ।

- PTC NEWS

Top News view more...

Latest News view more...

PTC NETWORK