Wed, May 14, 2025
Whatsapp

Parkash Singh Badal second death anniversary : ਸਾਬਕਾ ਮੁੱਖ ਮੰਤਰੀ ਅਤੇ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਅੱਜ ,ਪਿੰਡ ਬਾਦਲ ਵਿਖੇ ਪਾਏ ਜਾਣਗੇ ਪਾਠ ਦੇ ਭੋਗ

Parkash Singh Badal second death anniversary : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਅੱਜ ਮਨਾਈ ਜਾਵੇਗੀ। ਇਸ ਸਬੰਧੀ ਪਿੰਡ ਬਾਦਲ ਵਿੱਚ ਪਾਠ ਦੇ ਭੋਗ ਪਾਏ ਜਾਣਗੇ

Reported by:  PTC News Desk  Edited by:  Shanker Badra -- April 25th 2025 08:07 AM -- Updated: April 25th 2025 10:47 AM
Parkash Singh Badal second death anniversary : ਸਾਬਕਾ ਮੁੱਖ ਮੰਤਰੀ ਅਤੇ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਅੱਜ ,ਪਿੰਡ ਬਾਦਲ ਵਿਖੇ ਪਾਏ ਜਾਣਗੇ ਪਾਠ ਦੇ ਭੋਗ

Parkash Singh Badal second death anniversary : ਸਾਬਕਾ ਮੁੱਖ ਮੰਤਰੀ ਅਤੇ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਅੱਜ ,ਪਿੰਡ ਬਾਦਲ ਵਿਖੇ ਪਾਏ ਜਾਣਗੇ ਪਾਠ ਦੇ ਭੋਗ

 Parkash Singh Badal second death anniversary : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਅੱਜ ਮਨਾਈ ਜਾਵੇਗੀ। ਇਸ ਸਬੰਧੀ ਪਿੰਡ ਬਾਦਲ ਵਿੱਚ ਪਾਠ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਸੀਨਿਅਰ ਲੀਡਸ਼ਿਪ ਰਹੇਗੀ ਮੌਜੂਦ ਰਹੇਗੀ। 

ਜ਼ਿਕਰਯੋਗ ਹੈ ਕਿ 25 ਅਪ੍ਰੈਲ 2023 ਨੂੰ ਸਿਹਤ ਵਿਗੜਨ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ। ਉਨ੍ਹਾਂ ਦਾ 95 ਸਾਲ ਦੀ ਉਮਰ 'ਚ ਅਕਾਲ ਚਲਾਣਾ ਹੋਇਆ ਸੀ। ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦਾ ਸਸਕਾਰ ਪਿੰਡ ਬਾਦਲ ਵਿਖੇ ਹੋਇਆ ਸੀ, ਜਿਥੇ ਉਹਨਾਂ ਨੂੰ ਅੰਤਿਮ ਵਿਦਾਈ ਦੇਣ ਲਈ ਦੂਰੋਂ ਦੂਰੋਂ ਵੱਡੇ ਨਾਮੀ ਲੋਕ ਆਏ ਸਨ। 


5 ਵਾਰ ਮੁੱਖ ਮੰਤਰੀ  ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ

 ਜੇਕਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ 'ਤੇ ਝਾਤ ਮਾਰੀਏ ਤਾਂ ਉਹਨਾਂ ਨੂੰ ਪੰਜਾਬ ਦੀ ਸਿਆਸਤ ਦਾ ਬਾਬਾ ਬੋਹੜ ਕਿਹਾ ਜਾਂਦਾ ਸੀ। ਉਹਨਾਂ ਨੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣਨ ਦਾ ਮਾਨ ਹਾਸਿਲ ਕੀਤਾ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ। 

ਸਰਦਾਰ ਪ੍ਰਕਾਸ਼ ਸਿੰਘ ਬਾਦਲ 1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ। ਸਾਲ 2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਸਨ। ਇਸ ਤੋਂ ਪਹਿਲਾਂ ਉਹ 1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਖੇਤੀ ਮੰਤਰੀ ਬਣੇ ਪਰ ਉਨ੍ਹਾਂ ਮੁੜ ਕੇ ਕਦੇ ਵੀ ਕੇਂਦਰ ਵੱਲ ਨਹੀਂ ਤੱਕਿਆ ਅਤੇ ਆਪਣਾ ਪੂਰਾ ਧਿਆਨ ਸੂਬਾਈ ਸਿਆਸਤ ਉੱਤੇ ਕ੍ਰੇਂਦਿਤ ਕੀਤਾ।


- PTC NEWS

Top News view more...

Latest News view more...

PTC NETWORK