ਸਾਬਕਾ CM ਚਰਨਜੀਤ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮਾਫ਼ੀ, ਜਾਣੋ ਵਜ੍ਹਾ
ਚੰਡੀਗੜ੍ਹ : ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਹੈ। ਨਵੇਂ ਵਿਵਾਦ 'ਚ ਘਿਰੇ ਚਰਨਜੀਤ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫੀ ਮੰਗੀ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਨੇ ਹਿਮਾਚਲ ਫੇਰੀ ਦੌਰਾਨ ਪੱਗ ਉਪਰ ਹਿਮਾਚਲ ਪ੍ਰਦੇਸ਼ ਦੀ ਰਵਾਇਤੀ ਟੋਪੀ ਰੱਖ ਲਈ ਸੀ।
ਇਸ ਕਾਰਨ ਸਿੱਖ ਸੰਸਥਾ ਵੱਲੋਂ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮਗਰੋਂ ਉਨ੍ਹਾਂ ਅੱਜ ਬਾਕਾਇਦਾ ਲਿਖਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗੀ ਹੈ। ਆਪਣੇ ਟਵਿੱਟਰ ਹੈਂਡਲ ਤੋਂ ਜਥੇਦਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼ੇਅਰ ਕੀਤੇ ਇਕ ਪੱਤਰ ਵਿਚ ਉਨ੍ਹਾਂ ਲਿਖਿਆ ਹੈ ਕਿ ਬੀਤੇ ਦਿਨੀਂ ਦਾਸ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸ਼ੁੱਭਕਾਮਨਾਵਾਂ ਦੇਣ ਸ਼ਿਮਲੇ ਗਿਆ ਸੀ, ਉੱਥੇ ਉਨ੍ਹਾਂ ਵੱਲੋਂ ਇਕ ਸ਼ਾਲ ਤੇ ਹਿਮਾਚਲ ਦੀ ਰਵਾਇਤੀ ਟੋਪੀ ਭੇਟ ਕੀਤੀ ਗਈ ਜੋ ਕਿ ਗ਼ਲਤੀ ਨਾਲ ਪੱਗ ਉੱਤੇ ਰੱਖੀ ਗਈ। ਇਹ ਇਕ ਵੱਡੀ ਗ਼ਲਤੀ ਹੋਈ ਹੈ ਜਿਸ ਨੂੰ ਉਹ ਸਵੀਕਾਰ ਕਰਦੇ ਹਨ।
ਉਨ੍ਹਾਂ ਕਿਹਾ ਕਿ ਨਿਮਾਣੇ ਸਿੱਖ ਵਜੋਂ ਜਾਣ ਕੇ ਇਸ ਭੁੱਲ ਲਈ ਸਮੂਹ ਸੰਗਤ ਤੋਂ ਉਹ ਸਿਰ ਨੀਵਾਂ ਕਰ ਕੇ ਮਾਫ਼ੀ ਮੰਗਦੇ ਹਨ। ਆਪਣੀ ਇਸ ਭੁੱਲ ਬਖ਼ਸ਼ਾਉਣ ਲਈ ਆਪਣੇ ਗ੍ਰਹਿ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਸਾਹਿਜ ਪਾਠ ਤੇ ਗੁਰਬਾਣੀ ਕੀਰਤਨ ਵੀ ਕਰਵਾਉਣਗੇ।My Letter to Jathedar Sahib, Shri Akal Takhat Sahib pic.twitter.com/GtRSrRj1VE — Charanjit S Channi (@CHARANJITCHANNI) February 18, 2023
- PTC NEWS