ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ ਨੇ ਗਣਤੰਤਰ ਦਿਵਸ ਪਰੇਡ ਨੂੰ ਲੈ ਕੇ ਕਹੀ ਵੱਡੀ ਗੱਲ
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਭਾਜਪਾ ਦੀ ਕਾਰਜਕਾਰਨੀ ਦੋ ਰੋਜ਼ਾ ਮੀਟਿੰਗ ਚੱਲ ਰਹੀ ਹੈ ਜਿਸ ਵਿਚ ਦੇਸ਼ ਭਰ ਦੇ ਕੌਮੀ ਆਗੂ ਤੇ ਸੂਬੇ ਦੇ ਨੇਤਾ ਇੱਥੇ ਪੁੱਜੇ ਹੋਏ ਹਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਪ੍ਰਭਾਰੀ ਵਿਜੇ ਰੁਪਾਨੀ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਰ ਭਾਜਪਾ ਦੇ ਵੱਡੇ ਨੇਤਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਜੇ ਰੁਪਾਨੀ ਨੇ ਕਿਹਾ ਕਿ ਭਾਜਪਾ ਦੀ ਦੋ ਦਿਨ ਦੀ ਕਾਰਜਕਾਰਨੀ ਨੂੰ ਲੈ ਕੇ ਅੰਮ੍ਰਿਤਸਰ ਪੁੱਜੇ ਸੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਵਾਹਿਗੁਰੂ ਦਾ ਅਸ਼ੀਰਵਾਦ ਲੈਣ ਲਈ ਆਏ ਹਾਂ।
ਉਨ੍ਹਾਂ ਕਿਹਾ ਕਿ ਦੋ ਦਿਨ ਦੀ ਕਾਰਜਕਰਨੀ ਵਿਚ ਪੰਜਾਬ ਦੀਆਂ ਲੋਕ ਸਭਾ ਸੀਟਾਂ ਜਿੱਤਣ ਸਬੰਧੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਬਣੀ ਰਹੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਵਿੱਚ ਪੂਰੀ ਤਰ੍ਹਾਂ ਵਿਸਥਾਰ ਹੋਵੇ ਇਸ ਤਰ੍ਹਾਂ ਦੀ ਰਣਨੀਤੀ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪਵਿੱਤਰ ਭੂਮੀ ਹੈ ਤੇ ਅੰਮ੍ਰਿਤਸਰ ਦਾ ਪੰਜਾਬ ਵਿੱਚ ਮਹੱਤਵਪੂਰਨ ਸਥਾਨ ਹੈ ਅੰਮ੍ਰਿਤਸਰ ਸ਼ਰਧਾ ਦਾ ਪ੍ਰਤੀਕ ਹੈ ਇਸ ਕਰਕੇ ਕਾਰਜਕਾਰਨੀ ਦੀ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੀ ਪਰੇਡ ਵਿਚ ਪੰਜਾਬ ਨੂੰ ਸਥਾਨ ਨਾ ਮਿਲਣਾ ਪੰਜਾਬ ਸਰਕਾਰ ਦੀ ਗਲਤੀ ਰਹੀ ਹੋਵੇਗੀ।
26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਪਰੇਡ ਵਿੱਚ ਪੰਜਾਬ ਨੂੰ ਸ਼ਾਮਲ ਨਾ ਕਰਨ ਬਾਰੇ ਪੁੱਛੇ ਜਾਣ ਉਤੇ ਵਿਜੇ ਰੂਪਾਨੀ ਨੇ ਕਿਹਾ ਕਿ ਅਜਿਹਾ ਨਹੀਂ ਹੋ ਸਕਦਾ। ਜੇਕਰ ਅਜਿਹਾ ਹੋਇਆ ਹੈ ਤਾਂ ਪੰਜਾਬ ਸਰਕਾਰ ਨੇ ਜ਼ਰੂਰ ਕੁਝ ਗਲਤ ਕੀਤਾ ਹੋਵੇਗਾ, ਨਹੀਂ ਤਾਂ ਪੰਜਾਬ ਦੀ ਨੁਮਾਇੰਦਗੀ ਹਮੇਸ਼ਾ ਪਰੇਡ ਵਿੱਚ ਹੁੰਦੀ ਹੈ।
ਇਹ ਵੀ ਪੜ੍ਹੋ : ਦਿੱਲੀ ’ਚ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਅੱਜ, ਇਹ ਰਸਤੇ ਰਹਿਣਗੇ ਬੰਦ
ਇਸ ਮੌਕੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਪਟਵਾਰੀ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵਿਜੈ ਰੁਪਾਨੀ ਦੀ ਪਹਿਲੀ ਫੇਰੀ ਹੈ ਤੇ ਕਾਰਜਕਾਰਨੀ ਦੀ ਬੈਠਕ ਸਾਡੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਧਾਨੀ ਚਾਹੇ ਸਾਡੀ ਚੰਡੀਗੜ੍ਹ ਹੈ ਪਰ ਸੰਸਕ੍ਰਿਤੀ ਰਾਜਧਾਨੀ ਸਾਡੀ ਅੰਮ੍ਰਿਤਸਰ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਤੋਂ ਬਾਅਦ ਪੰਜਾਬ ਪ੍ਰਭਾਰੀ ਦੁਰਗਿਆਣਾ ਮੰਦਰ ਵੀ ਨਤਮਸਤਕ ਹੋਣਗੇ।
- PTC NEWS