ਚੰਡੀਗੜ੍ਹ, 5 ਦਸੰਬਰ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਕੋਈ ਰਾਹਤ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਵਿੱਚ ਸਟੇਟਸ ਰਿਪੋਰਟ ਦੇਣ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਨੂੰ ਰਿਸ਼ਵਤ ਦੇਣ ਦੇ ਇਲਜ਼ਾਮਾਂ 'ਚ ਗ੍ਰਿਫਤਾਰ ਕੀਤਾ ਸੀ। ਮੰਤਰੀ ਨੇ ਏ.ਆਈ.ਜੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਵਿੱਚੋਂ ਆਪਣਾ ਨਾਂ ਕਲੀਅਰ ਕਰਨ ਲਈ 1 ਕਰੋੜ ਦੀ ਪੇਸ਼ਕਸ਼ ਕੀਤੀ ਸੀ। ਇਹ ਵੀ ਪੜ੍ਹੋ: ਵਿਜੀਲੈਂਸ ਦੇ ਰਡਾਰ 'ਤੇ ਪੰਜਾਬ ਦਾ ਇੱਕ ਹੋਰ ਸਾਬਕਾ ਮੰਤਰੀ, ਜਾਣੋ ਪੂਰਾ ਮਾਮਲਾਸਾਬਕਾ ਮੰਤਰੀ 50 ਲੱਖ ਐਡਵਾਂਸ ਦੇਣ ਲਈ ਚੰਡੀਗੜ੍ਹ ਪੁੱਜਿਆ ਸੀ ਜਦੋਂ ਇਸ ਦੌਰਾਨ ਵਿਜੀਲੈਂਸ ਨੇ ਜਾਲ ਵਿਛਾ ਕੇ ਮੰਤਰੀ ਨੂੰ ਕਾਬੂ ਕਰ ਲਿਆ।- ਰਿਪੋਰਟਰ ਨੇਹਾ ਸ਼ਰਮਾ ਦੇ ਸਹਿਯੋਗ ਨਾਲ