ਜਲੰਧਰ : ਜਲੰਧਰ-ਲੁਧਿਆਣਾ ਹਾਈਵੇ 'ਤੇ ਇਕ ਸੜਕ ਹਾਦਸੇ 'ਚ ਕਾਂਗਰਸ ਦੇ ਸਾਬਕਾ ਐੱਮਪੀ ਮੋਹਿੰਦਰ ਸਿੰਘ ਕੇਪੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੀ ਗੱਡੀ ਨੂੰ ਨੈਸ਼ਨਲ ਹਾਈਵੇ 'ਤੇ ਇਕ ਟ੍ਰੈਕਟਰ ਨੇ ਟੱਕਰ ਮਾਰ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ ਜਦੋਂ ਹਾਦਸਾ ਹੋਇਆ ਉਸ ਵੇਲੇ ਮੋਹਿੰਦਰ ਸਿੰਘ ਕੇਪੀ ਕਿਸੇ ਵਿਆਹ ਸਮਾਗਮ 'ਚ ਹਿੱਸਾ ਲੈਣ ਤੋਂ ਬਾਅਦ ਵਾਪਸ ਆ ਰਹੇ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮੋਹਿੰਦਰ ਸਿੰਘ ਕੇਪੀ ਨਾਲ ਗੱਡੀ 'ਚ ਉਨ੍ਹਾਂ ਦੇ ਸੁਰੱਖਿਆ ਗਾਰਡ ਮੌਜੂਦ ਸਨ। ਹਾਲਾਂਕਿ ਗੱਡੀ ਨੂੰ ਟੱਕਰ ਮਾਰਨ ਤੋਂ ਬਾਅਦ ਟ੍ਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਮੌਕੇ ਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਸਮੇਤ ਫਿਲੌਰ ਤੋਂ ਕਈ ਕੌਂਸਲਰ ਮੌਕੇ ਤੇ ਪਹੁੰਚ ਗਏ ਸਨ
- PTC NEWS