Satkar Kaur Gehri: ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ’ਤੇ ਪੰਜਾਬ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਇੱਥੇ ਜਾਣੋ ਪੂਰਾ ਮਾਮਲਾ
Satkar Kaur Gehri: ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਹੈ।
ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ 'ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ, ਤਾਂ ਉਸ 'ਤੇ ਅਤੇ ਉਸ ਦੇ ਪਤੀ 'ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸੀ। ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ।
ਦੱਸ ਦਈਏ ਕਿ ਸਤਕਾਰ ਕੌਰ ਗਹਿਰੀ ਨੇ 2017 ਵਿੱਚ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸੀ ਵਿਧਾਇਕ ਵਜੋਂ ਸੇਵਾ ਨਿਭਾਈ ਪਰ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ 2022 ਵਿੱਚ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਦੀ ਸ਼ਮੂਲੀਅਤ ਕਾਰਨ ਮਾਰਚ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ: Chandigarh Fire: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ, ਜਾਨੀ ਨੁਕਸਾਨ ਤੋਂ ਬਚਾਅ
- PTC NEWS