ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦਾ ਦੌਰਾ ਕੀਤਾ ਅਤੇ ਵਰਕਰਾਂ ਵਿਸ਼ੇਸ਼ ਮੀਟਿੰਗਾਂ ਕੀਤੀਆਂ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ।ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਗੱਲ ਕਰਦੀ ਹੈ ਪਰ ਇਸ ਦੇ ਆਪਣੇ ਮੰਤਰੀ ਅਤੇ ਵਿਧਾਇਕ ਸਭ ਤੋਂ ਵੱਡੇ ਭ੍ਰਿਸ਼ਟ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪੰਜਾਬ ਸਰਕਾਰ ਵਿਰੁੱਧ ਆਵਾਜ਼ ਨਹੀਂ ਉਠਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਟਰਾਂਸਪੋਰਟ ਵਿੱਚ ਕੀਤੇ ਘਪਲੇ ਕਾਰਨ ਉਹ ਜੇਲ੍ਹ ਵੀ ਜਾ ਸਕਦੇ ਹਨ।ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਅਮਿਤ ਰਤਨ ਨੂੰ ਇਸ ਕਰਕੇ ਪਾਰਟੀ ਵਿਚੋਂ ਬਾਹਰ ਕੱਢਿਆ ਸੀ ਕਿਉਂਕਿ ਉਹ ਭ੍ਰਿਸ਼ਟ ਸਨ। ਉਨ੍ਹਾਂ ਨੇ ਕਿਹਾ ਹੈ ਕਿ ਅਮਿਤ ਰਤਨ ਨੂੰ ਭਗਵੰਤ ਮਾਨ ਦੀ ਸਰਕਾਰ ਨੇ ਬਚਾ ਲਿਆ ਹੈ ਪਰ ਇਸ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਸੀ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ ਇੱਥੇ ਹੁਣ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ।ਉਨ੍ਹਾਂ ਨੇ ਕਿਹਾ ਹੈ ਸ੍ਰੋਮਣੀ ਅਕਾਲੀ ਦਲ ਇਸ਼ਤਿਹਾਰਬਾਜ਼ੀ ਉੱਤੇ ਪੰਜਾਬ ਦੇ ਲੋਕਾਂ ਦੇ ਰੁਪਏ ਖਰਚ ਨਹੀਂ ਕੀਤੇ ਜਾਂਦੇ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ ਇਸ਼ਤਿਹਾਰਾਂ ਉੱਤੇ 700 ਕਰੋੜ ਰੁਪਏ ਖਰਚ ਕੀਤੇ ਹਨ।