ਨਵੀਂ ਦਿੱਲੀ: ਜਬਰ-ਜਨਾਹ ਮਾਮਲੇ ਵਿੱਚ ਗਾਂਧੀਨਗਰ ਦੀ ਸੈਸ਼ਨ ਕੋਰਟ ਨੇ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ 'ਚ ਅਦਾਲਤ ਨੇ ਸੋਮਵਾਰ ਨੂੰ ਸੁਣਵਾਈ ਪੂਰੀ ਕਰ ਕੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ ਅਦਾਲਤ 'ਚ ਸਰਕਾਰੀ ਵਕੀਲ ਨੇ ਆਪਣੀਆਂ ਦਲੀਲਾਂ 'ਚ ਦੋਸ਼ੀ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਦੀ ਮੰਗ ਕੀਤੀ ਸੀ। ਨਾਲ ਹੀ ਕਿਹਾ ਕਿ ਅਪਰਾਧੀ ਹੈ ਅਤੇ ਉਸ 'ਤੇ ਭਾਰੀ ਜੁਰਮਾਨਾ ਵੀ ਲਗਾਇਆ ਜਾਣਾ ਚਾਹੀਦਾ ਹੈ।ਦੱਸ ਦੇਈਏ ਕਿ ਆਸਾਰਾਮ ਬਾਪੂ ਇਸ ਸਮੇਂ ਜੋਧਪੁਰ ਜੇਲ੍ਹ ਵਿੱਚ ਬੰਦ ਹੈ, ਜਿੱਥੇ ਉਹ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।ਕੀ ਹੈ ਪੂਰਾ ਮਾਮਲਾ?ਗਾਂਧੀਨਗਰ ਦੀ ਸੈਸ਼ਨ ਕੋਰਟ ਨੇ ਆਸਾਰਾਮ ਬਾਪੂ ਨੂੰ 2013 'ਚ ਇਕ ਔਰਤ ਨਾਲ ਬਲਾਤਕਾਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਸੀ। ਆਸਾਰਾਮ ਬਾਪੂ ਨੇ 2001 ਤੋਂ 2006 ਦਰਮਿਆਨ ਅਹਿਮਦਾਬਾਦ ਦੇ ਮੋਟੇਰਾ ਸਥਿਤ ਆਸ਼ਰਮ 'ਚ ਰਹਿਣ ਦੌਰਾਨ ਮਹਿਲਾ ਚੇਲੇ ਨਾਲ ਕਈ ਵਾਰ ਬਲਾਤਕਾਰ ਕੀਤਾ।ਅਦਾਲਤ ਨੇ ਸੋਮਵਾਰ ਨੂੰ ਸੁਣਵਾਈ ਕੀਤੀ ਪੂਰੀ ਗਾਂਧੀਨਗਰ ਸੈਸ਼ਨ ਕੋਰਟ ਨੇ ਸੋਮਵਾਰ ਨੂੰ ਆਸਾਰਾਮ ਵਿਰੁੱਧ ਮੁਕੱਦਮਾ ਪੂਰਾ ਕਰ ਲਿਆ ਸੀ ਅਤੇ ਉਸ ਨੂੰ ਆਈਪੀਸੀ ਦੀਆਂ ਧਾਰਾਵਾਂ 376, 377, 342, 354, 357 ਅਤੇ 506 ਦੇ ਤਹਿਤ ਦੋਸ਼ੀ ਪਾਇਆ ਸੀ। ਅਦਾਲਤ ਨੇ ਆਸਾਰਾਮ ਦੀ ਪਤਨੀ ਲਕਸ਼ਮੀਬੇਨ, ਉਸ ਦੀ ਧੀ ਅਤੇ ਚਾਰ ਹੋਰ ਚੇਲਿਆਂ ਸਮੇਤ ਛੇ ਹੋਰ ਮੁਲਜ਼ਮਾਂ ਨੂੰ ਔਰਤ ਨਾਲ ਬਲਾਤਕਾਰ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ।