Gangster Happy Pasia Arrested : ਅਮਰੀਕਾ 'ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ 'ਚ 14 ਗ੍ਰੇਨੇਡ ਹਮਲਿਆਂ 'ਚ ਹੈ ਸ਼ਾਮਲ
Gangster Happy Pasia Arrest in US : ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration) ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ (Grenade Attack in Punjab) ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ।
ਹਰਪ੍ਰੀਤ ਸਿੰਘ ਉਰਫ਼ ਹੈਪੀ ਪਸੀਆ ਦੀ ਗ੍ਰਿਫ਼ਤਾਰੀ ਦੀ ਅਮਰੀਕਾ ਦੀ ਏਜੰਸੀ ਐਫਬੀਆਈ ਨੇ ਆਪਣੀ ਇੱਕ ਪੋਸਟ ਰਾਹੀਂ ਪੁਸ਼ਟੀ ਵੀ ਕੀਤੀ ਹੈ।
ਹੈਪੀ ਪਾਸੀਆ ਦੇ ਸਿਰ 'ਤੇ ਸੀ 5 ਲੱਖ ਰੁਪਏ ਦਾ ਇਨਾਮ
ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਹ ਗੈਂਗਸਟਰ, ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰਾਂ (Most Wanter Gansters in Punjab) ਵਿੱਚੋਂ ਇੱਕ ਸੀ ਅਤੇ ਉਸ 'ਤੇ 5 ਲੱਖ ਰੁਪਏ ਦਾ ਇਨਾਮ ਸੀ। ਉਹ ਇਸ ਵੇਲੇ ICE (ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ) ਦੀ ਹਿਰਾਸਤ ਵਿੱਚ ਹੈ।
ਸੁਰੱਖਿਆ ਬਲਾਂ ਦੇ ਸੂਤਰਾਂ ਨੇ ਦੱਸਿਆ ਕਿ ਹੈਪੀ ਪਾਸੀਆ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ (ISI) ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (Babbar Khalsa International) ਦੇ ਸਹਿਯੋਗ ਨਾਲ ਗ੍ਰੇਨੇਡ ਹਮਲੇ ਕੀਤੇ।
ਹੈਪੀ ਪਾਸੀਆ ਨੇ ਪੰਜਾਬ ਵਿੱਚ ਪੁਲਿਸ (Punjab Police) ਅਦਾਰਿਆਂ 'ਤੇ ਕਈ ਗ੍ਰੇਨੇਡ ਹਮਲੇ ਕੀਤੇ ਸਨ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਜ਼ਿੰਮੇਵਾਰੀ ਲਈ ਸੀ। ਨਵੰਬਰ 2024 ਤੋਂ ਅੰਮ੍ਰਿਤਸਰ ਵਿੱਚ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਸੀ।Today, Harpreet Singh, an alleged terrorist responsible for terror attacks in Punjab, India, was arrested by the #FBI & #ERO in Sacramento. Linked to two international terrorist groups, he entered the U.S. illegally and used burner phones to evade capture. pic.twitter.com/vObj2xPa8Q — FBI Sacramento (@FBISacramento) April 18, 2025
ਪਾਸੀਆ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ
ਸੂਤਰ ਨੇ ਦੱਸਿਆ, "ਐਨਆਈਏ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਪਿਛਲੇ ਸਾਲ 11 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 10 ਵਿੱਚ ਇੱਕ ਘਰ 'ਤੇ ਹੋਏ ਹੱਥਗੋਲੇ ਹਮਲੇ ਦੇ ਸਬੰਧ ਵਿੱਚ ਪਾਸੀਆ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਹੈ।" ਸੈਕਟਰ 10 ਹਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਸੀਆ ਨੇ ਰਿੰਦਾ ਲਈ ਕੰਮ ਕਰਦੇ ਹੋਏ ਕਥਿਤ ਤੌਰ 'ਤੇ ਹਮਲੇ ਦੀ ਸਾਜ਼ਿਸ਼ ਰਚੀ ਸੀ।
ਇੱਕ ਅਧਿਕਾਰੀ ਨੇ ਕਿਹਾ, "ਜਲੰਧਰ ਦੇ ਸਾਬਕਾ ਐਸਪੀ ਜਸਕੀਰਤ ਸਿੰਘ ਚਾਹਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗ੍ਰਨੇਡ ਹਮਲੇ ਵਿੱਚ ਨਿਸ਼ਾਨਾ ਬਣਾਇਆ ਗਿਆ ਸੀ। ਇਸਨੂੰ ਰੋਹਨ ਅਤੇ ਵਿਸ਼ਾਲ ਮਸੀਹ ਨਾਮ ਦੇ ਦੋ ਵਿਅਕਤੀਆਂ ਨੇ ਅੰਜਾਮ ਦਿੱਤਾ ਸੀ। ਗ੍ਰਨੇਡ ਸੁੱਟਣ ਤੋਂ ਬਾਅਦ ਦੋਵੇਂ ਭੱਜ ਗਏ। ਬਾਅਦ ਵਿੱਚ ਪਾਸੀਆ ਨੇ ਸੋਸ਼ਲ ਮੀਡੀਆ 'ਤੇ ਹਮਲੇ ਦੀ ਜ਼ਿੰਮੇਵਾਰੀ ਲਈ।"
- PTC NEWS