ਗੜ੍ਹਸ਼ੰਕਰ 'ਚ ਚੋਰਾਂ ਕਾਰਨ ਸਹਿਮ, ਏਟੀਐਮ ਲੁੱਟਣ ਦੀ ਕੋਸ਼ਿਸ਼
ਗੜ੍ਹਸ਼ੰਕਰ : ਗੜ੍ਹਸ਼ੰਕਰ ਦੇ ਇਲਾਕੇ ਵਿੱਚ ਦਿਨੋਂ ਦਿਨ ਵੱਧ ਰਹੀਆਂ ਚੋਰੀਆਂ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਦੀ ਪੁਲਿਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ ਉੱਤੇ ਚੋਰਾਂ ਨੇ ਏਟੀਐਮ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੈਲਾ ਖੁਰਦ ਦੇ ਕੋਆਪ੍ਰੇਟਿਵ ਬੈੱਕ ਦੇ ਏਟੀਐਮ ਨੂੰ ਚੋਰਾਂ ਵੱਲੋ ਦੀ ਕੋਸ਼ਿਸ਼ ਕੀਤੀ ਗਈ ਪਰ ਚੋਰ ਨਾਕਾਮ ਰਹੇ। ਇਸ ਬਾਰੇ ਜਦੋਂ ਬੈਂਕ ਮੁਲਾਜ਼ਮਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ।
ਘਟਨਾ ਬਾਰੇ ਪਤਾ ਲੱਗਦੇ ਸਾਰ ਹੀ ਡੀਐਸਪੀ ਦਲਜੀਤ ਸਿੰਘ ਆਪਣੀ ਟੀਮ ਦੇ ਨਾਲ ਮੌਕੇ ਉੱਤੇ ਪਹੁੰਚਿਆ ਅਤੇ ਜਾਂਚ ਸ਼ੁਰੂ ਕੀਤੀ। ਦਲਜੀਤ ਸਿੰਘ ਨੇ ਦੱਸਿਆ ਕਿ ਕੋਆਪਰੇਟਿਵ ਬੈੱਕ ਦੇ ਏਟੀਐਮ ਕੱਟਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਮਯਾਬ ਨਹੀਂ ਹੋ ਸਕੇ ਅਤੇ ਬੈੱਕ ਦੇ ਏਟੀਐਮ ਦਾ ਕੈਂਸ ਸੁਰੱਖਿਅਤ ਹੈ। ਉਨ੍ਹਾਂ ਦੱੱਸਿਆ ਕਿ ਸੀਸੀਟੀਵੀ ਕੈਮਰੇ ਬੈੱਕ ਵਿੱਚ ਨਾ ਹੋਣ ਕਾਰਨ ਚੋਰਾਂ ਦੀ ਪਹਿਚਾਣ ਨਹੀ ਹੋ ਸਕੀ ਪਰ ਫਿਰ ਵੀ ਪੁਲਿਸ ਵੱਲੋ ਹਰ ਪੱਖ ਤੋਂ ਪੜਤਾਲ ਕਰ ਰਹੀ ਹੈ।
ਇਹ ਵੀ ਪੜ੍ਹੋ: ਡਿਲਵਿਰੀ ਲਈ ਅਦਾਕਾਰਾ ਆਲੀਆ ਭੱਟ ਹਸਪਤਾਲ 'ਚ ਦਾਖ਼ਲ, ਅਪ੍ਰੈਲ 'ਚ ਹੋਇਆ ਸੀ ਵਿਆਹ
- PTC NEWS