Ghaggar River: ਪੰਜਾਬ ਵਿੱਚ ਘੱਗਰ ਦਰਿਆ ਤਬਾਹੀ ਮਚਾ ਰਿਹਾ ਹੈ। ਦੱਸ ਦਈਏ ਕਿ ਦਰਿਆ ਦੇ ਤੇਜ਼ ਹੋਣ ਤੋਂ ਬਾਅਦ ਸ਼ਨੀਵਾਰ ਅੱਧੀ ਰਾਤ ਨੂੰ ਪਟਿਆਲਾ ਦੇ ਪਿੰਡਾਂ ਵਿੱਚ ਪਾਣੀ ਨੇ ਤਬਾਹੀ ਮਚਾਈ। ਖੇਤਾਂ ਅਤੇ ਫ਼ਸਲਾਂ ਵਿੱਚ ਪਾਣੀ ਭਰ ਗਿਆ। ਪਟਿਆਲਾ ਦੇ ਭਾਗਪੁਰ ਅਤੇ ਨੇੜਲੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਸੁਚੇਤ ਕੀਤੇ ਜਾਣ ਕਾਰਨ ਸਥਿਤੀ ਕਾਬੂ ਹੇਠ ਰਹੀ।ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦੜਵਾ ਵਿੱਚ ਰਾਤ ਨੂੰ ਸਭ ਤੋਂ ਪਹਿਲਾਂ ਪਾਣੀ ਚੜ੍ਹਿਆ। ਇਸ ਤੋਂ ਬਾਅਦ ਘੱਗਰ ਦਾ ਪਾਣੀ ਭਾਗਪੁਰ ਵਿੱਚ ਵੀ ਵੜ ਗਿਆ। ਜਿਸ ਦੇ ਚੱਲਦੇ ਐਸਡੀਐਮ ਪਰਲੀਨ ਕੌਰ ਬਰਾੜ ਨੇ ਰਾਤ ਸਮੇਂ ਹੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਤਹਿਸੀਲਦਾਰ ਅਤੇ ਹੋਰ ਸਟਾਫ਼ ਨੇ ਪਿੰਡ ਵਿੱਚ ਪਹੁੰਚ ਕੇ ਸਥਿਤੀ ’ਤੇ ਨਜ਼ਰ ਰੱਖੀ। ਦੱਸ ਦਈਏ ਕਿ ਪਿਛਲੇ ਦਿਨ ਸੂਬੇ ਦੇ ਅੱਧੇ ਤੋਂ ਵੱਧ ਹਿੱਸਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ 'ਚ ਮੌਸਮ ਵਿਭਾਗ ਨੇ ਬਾਰਿਸ਼ ਦੀ ਕੋਈ ਚਿਤਾਵਨੀ ਦਿੱਤੀ ਹੈ, ਜਿਸ ਕਾਰਨ ਪਿਛਲੇ ਦਿਨੀਂ ਦਰਿਆਵਾਂ ਦੇ ਪਾਣੀ ਦਾ ਪੱਧਰ ਥੋੜ੍ਹਾ ਘੱਟ ਹੋਣ ਦੀ ਸੰਭਾਵਨਾ ਹੈ।ਰਿਪੋਰਟਰ ਗਗਨਦੀਪ ਅਹੁਜਾ ਦੇ ਸਹਿਯੋਗ ਨਾਲ ਇਹ ਵੀ ਪੜ੍ਹੋ: Ludhiana NRI Murder case: ਲੁਧਿਆਣਾ ਪੁਲਿਸ ਨੇ 5 ਦਿਨਾਂ 'ਚ ਸੁਲਝਾਇਆ ਮਾਮਲਾ, ਘਰ ਦਾ ਭੇਤੀ ਹੀ ਨਿਕਲਿਆ ਮਾਸਟਰ ਮਾਈਂਡ