ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫ਼ੌਜੀਆਂ ਨੂੰ ਜਬਰਨ ਹੈਲਮੇਟ ਪਹਿਣਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਫ਼ੌਜੀ ਹਮੇਸ਼ਾ ਦਸਤਾਰ ਹੀ ਸਜਾਉਣਗੇ। ਉਨ੍ਹਾਂ ਨੇ ਭਾਰਤ ਸਰਕਾਰ ਦੀ ਇਸ ਹਰਕਤ ਦਾ ਸਖ਼ਤ ਵਿਰੋਧ ਕੀਤਾ ਹੈ।ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਤਿਹਾਸ ਗਵਾਹ ਹੈ ਕਿ ਸਿੱਖ ਫ਼ੌਜੀ ਸਿਰ ਉੱਤੇ ਟੋਪੀ ਜਾਂ ਹੈਲਮੈਟ ਨਹੀ ਪਾ ਸਕਦੇ ਹਨ ਕਿਉਂਕਿ ਸਿੱਖ ਲਈ ਦਸਤਾਰ ਇਕ ਤਾਜ ਹੈ ਅਤੇ ਇਹ ਤਾਜ ਗੁਰੂ ਸਾਹਿਬ ਵੱਲੋਂ ਬਖ਼ਸ਼ਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਸਿਧਾਂਤ ਮੁਤਾਬਕ ਟੋਪੀ ਪਾਉਣ ਦੀ ਮਨਾਹੀ ਹੈ।ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਵਿਸ਼ਵ ਯੁੱਧ ਦੌਰਾਨ ਵੀ ਸਿੱਖਾਂ ਨੇ ਦਸਤਾਰਾਂ ਸਜਾਈਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਨੇ ਬਹੁਤ ਜੰਗਾਂ ਲੜੀਆ ਹਨ ਉਨ੍ਹਾਂ ਨੇ ਹਮੇਸ਼ਾ ਦਸਤਾਰ ਸਜਾਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਫ਼ੌਜੀ ਹੈਲਮੇਟ ਨਹੀਂ ਪਹਿਣ ਸਕਦੇ ਹਨ ਇਸ ਦਾ ਸਿੱਖ ਕੌਮ ਵਿਰੋਧ ਕਰਦੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਫ਼ੌਜੀ ਦਸਤਾਰ ਹੀ ਸਜਾਉਣਗੇ ਨਾ ਕਿ ਹੈਲਮੇਟ ਲੈਣਗੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਇਸ ਫੈਸਲੇ ਉੱਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ।