Thu, Sep 19, 2024
Whatsapp

ਗੋਗਾਮੇੜੀ ਕਤਲ ਮਾਮਲਾ: ਰਾਜਸਥਾਨ ਪੁਲਿਸ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ? ਪੰਜਾਬ ਪੁਲਿਸ ਵੱਲੋਂ ਭੇਜੇ ਅਲਰਟ ਨੂੰ ਕੀਤਾ ਅਣਗੌਲਿਆਂ!

Reported by:  PTC News Desk  Edited by:  Jasmeet Singh -- December 06th 2023 08:56 AM -- Updated: December 06th 2023 09:05 AM
ਗੋਗਾਮੇੜੀ ਕਤਲ ਮਾਮਲਾ: ਰਾਜਸਥਾਨ ਪੁਲਿਸ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ? ਪੰਜਾਬ ਪੁਲਿਸ ਵੱਲੋਂ ਭੇਜੇ ਅਲਰਟ ਨੂੰ ਕੀਤਾ ਅਣਗੌਲਿਆਂ!

ਗੋਗਾਮੇੜੀ ਕਤਲ ਮਾਮਲਾ: ਰਾਜਸਥਾਨ ਪੁਲਿਸ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ? ਪੰਜਾਬ ਪੁਲਿਸ ਵੱਲੋਂ ਭੇਜੇ ਅਲਰਟ ਨੂੰ ਕੀਤਾ ਅਣਗੌਲਿਆਂ!

ਚੰਡੀਗੜ੍ਹ: ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨੂੰ ਇੱਕ ਪੱਤਰ ਲਿਖਿਆ ਸੀ। ਜਿਸ ਵਿੱਚ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਗਿਆ ਸੀ ਕਿ ਸੰਪਤ ਨਹਿਰਾ ਗੈਂਗ ਵੱਲੋਂ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਮਤਲਬ ਕੇ ਕਰਣੀ ਸੈਨਾ ਆਗੂ ਦੇ ਕਤਲ ਬਾਰੇ ਰਾਜਸਥਾਨ ਪੁਲਿਸ ਨੂੰ ਪਹਿਲਾਂ ਹੀ ਅਲਰਟ ਭੇਜਿਆ ਜਾ ਚੁੱਕਿਆ ਸੀ।

ਹੁਣ ਰਾਜਸਥਾਨ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਨੇ ਵੀ ਏ.ਡੀ.ਜੀ. ਪੁਲਿਸ ਸੁਰੱਖਿਆ ਨੂੰ ਅਲਰਟ ਕਰ ਦਿੱਤਾ ਹੈ। ਗੋਗਾਮੇੜੀ ਨੇ ਖੁਦ ਵੀ ਖਤਰਿਆਂ ਬਾਰੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਜਨਤਕ ਮੰਚਾਂ ਤੋਂ ਲੈ ਕੇ ਸਰਕਾਰੀ ਦਫਤਰਾਂ ਤੱਕ ਹਰ ਥਾਂ ਸੁਰੱਖਿਆ ਦੀ ਮੰਗ ਕੀਤੀ ਸੀ। ਇਹ ਮਾਮਲਾ ਸਰਕਾਰੀ ਤੰਤਰ ਅੰਦਰ ਘਾਤਕ ਲਾਪ੍ਰਵਾਹੀ ਜਾਂ ਸਾਜ਼ਿਸ਼ ਬਾਰੇ ਸਵਾਲ ਖੜ੍ਹੇ ਕਰਦਾ ਹੈ। ਮੁੱਖ ਸਵਾਲ ਇਹ ਹੈ ਕਿ ਉਨ੍ਹਾਂ ਨੂੰ ਸੁਰੱਖਿਆ ਕਿਉਂ ਨਹੀਂ ਦਿੱਤੀ ਗਈ?


ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦਾ ਸੀ.ਸੀ.ਟੀ.ਵੀ. ਫੁਟੇਜ 
ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਲੰਘੇ ਦਿਨ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੂੰ ਜੈਪੁਰ ਦੇ ਮੈਟਰੋਮਾਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਦੇ ਕਤਲ ਨਾਲ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਤੋਂ ਸਾਫ ਦਿਖਾਈ ਦੇ ਰਿਹਾ ਹੈ ਕਿ ਬਦਮਾਸ਼ ਆਰਾਮ ਨਾਲ ਬੈਠ ਕੇ ਸੁਖਦੇਵ ਸਿੰਘ ਗੋਗਾਮੇੜੀ ਨਾਲ ਗੱਲਬਾਤ ਕਰ ਰਹੇ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ।

ਸੁਖਦੇਵ ਸਿੰਘ ਗੋਗਾਮੇੜੀ ਦਾ ਜੈਪੁਰ ਦੇ ਸ਼ਿਆਮ ਨਗਰ ਜਨਪਥ ਸਥਿਤ ਉਨ੍ਹਾਂ ਦੇ ਘਰ ਵਿੱਚ ਕਤਲ ਕਰ ਦਿੱਤਾ ਗਿਆ। ਇਸ ਕਤਲੇਆਮ ਦੀ ਜ਼ਿੰਮੇਵਾਰੀ ਵੀ ਰਾਜਸਥਾਨ ਦੇ ਰੋਹਿਤ ਗੋਦਾਰਾ ਗੈਂਗ ਨੇ ਲਈ ਹੈ। 

ਰੋਹਿਤ ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ
ਰੋਹਿਤ ਗੋਦਾਰਾ ਗੈਂਗ ਨੇ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹ ਗੈਂਗ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਰੋਹਿਤ ਗੋਦਾਰਾ ਨੇ ਕੁਝ ਮਹੀਨੇ ਪਹਿਲਾਂ ਗੋਗਾਮੇੜੀ ਨੂੰ ਧਮਕੀ ਵੀ ਦਿੱਤੀ ਸੀ। ਰੋਹਿਤ ਗੋਦਾਰਾ ਇੱਕ ਬਦਨਾਮ ਗੈਂਗਸਟਰ ਹੈ ਜੋ ਇਸ ਸਮੇਂ ਭਾਰਤ ਤੋਂ ਫਰਾਰ ਹੈ। NIA ਉਸ ਦੀ ਜਾਂਚ ਕਰ ਰਹੀ ਹੈ।

ਗੋਦਾਰਾ ਨੇ ਹਾਲਹੀ 'ਚ ਆਪਣੇ ਇੱਕ ਅਕਾਊਂਟ (ਅਦਾਰਾ PTC ਪੁਸ਼ਟੀ ਨਹੀਂ ਕਰਦਾ) ਤੋਂ ਇੱਕ ਪੋਸਟ ਲਿਖਿਆ ਹੈ। ਜਿਸ 'ਚ ਉਸਨੇ ਲਿਖਿਆ "ਸਾਰੇ ਭਰਾਵਾਂ ਨੂੰ ਰਾਮ ਰਾਮ। ਮੈਂ, ਰੋਹਿਤ ਗੋਦਾਰਾ ਕਪੂਰੀਸਰ, ਗੋਲਡੀ ਬਰਾੜ, ਅਸੀਂ ਅੱਜ ਹੋਏ ਕਤਲ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹਾਂ। ਅਸੀਂ ਇਹ ਕਤਲ ਕਰਵਾ ਲਿਆ ਹੈ। ਭਰਾਵੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਸਾਡੇ ਦੁਸ਼ਮਣਾਂ ਦਾ ਸਾਥ ਦੇ ਰਿਹਾ ਸੀ। ਉਨ੍ਹਾਂ ਨੂੰ ਮਜ਼ਬੂਤ ​​ਕਰਨ ਲਈ ਕੰਮ ਕਰ ਰਹਿ ਸੀ। ਜਿੱਥੋਂ ਤੱਕ ਸਾਡੇ ਦੁਸ਼ਮਣਾਂ ਦਾ ਸਬੰਧ ਹੈ, ਉਹ ਆਪਣੇ ਘਰ ਦੇ ਬੂਹੇ 'ਤੇ ਆਪਣੀ ਅਰਥੀ ਤਿਆਰ ਰੱਖਣ, ਅਸੀਂ ਉਨ੍ਹਾਂ ਨੂੰ ਵੀ ਜਲਦੀ ਮਿਲਾਂਗੇ।"

ਜੈਪੁਰ ਬੰਦ ਦਾ ਸੱਦਾ
ਰਾਜਪੂਤ ਆਗੂ ਸੁਖਦੇਵ ਸਿੰਘ ਗੋਗਾਮੇੜੀ ਦੀ ਉਨ੍ਹਾਂ ਦੇ ਘਰ ਗੋਲੀ ਮਾਰ ਕੇ ਕਤਲ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਅੱਜ 'ਜੈਪੁਰ ਬੰਦ' ਦਾ ਸੱਦਾ ਦਿੱਤਾ ਹੈ। ਗੋਗਾਮੇੜੀ ਦੇ ਸਮਰਥਕਾਂ ਨੇ ਕਾਰਵਾਈ ਨਾ ਹੋਣ 'ਤੇ ਸੂਬਾ ਵਿਆਪੀ ਬੰਦ ਦੀ ਧਮਕੀ ਵੀ ਦਿੱਤੀ ਹੈ। ਸੀ.ਸੀ.ਟੀ.ਵੀ. ਫੁਟੇਜ ਦਿਖਾਉਂਦੀ ਹੈ ਕਿ ਗੋਗਾਮੇੜੀ ਨੂੰ ਦੋ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਜੋ ਉਸ ਦੇ ਨਾਲ ਉਸਦੇ ਲਿਵਿੰਗ ਰੂਮ ਵਿੱਚ ਚਾਹ ਪੀ ਰਹੇ ਸਨ।

ਭਾਜਪਾ ਆਗੂ ਗਜੇਂਦਰ ਸਿੰਘ ਸ਼ੇਖਾਵਤ ਨੇ ਸਹੁੰ ਚੁੱਕਦੇ ਕਿਹਾ ਕਿ ਸੂਬੇ ਨੂੰ ਅਪਰਾਧ ਮੁਕਤ ਬਣਾਉਣਾ ਸਾਡੀ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਕੌਮੀ ਪ੍ਰਧਾਨ ਦੇ ਕਤਲ ਦੀ ਖ਼ਬਰ ਸੁਣ ਕੇ ਸਦਮੇ ਵਿੱਚ ਹਾਂ। ਇਸ ਸਬੰਧੀ ਪੁਲਿਸ ਕਮਿਸ਼ਨਰ ਤੋਂ ਜਾਣਕਾਰੀ ਲੈ ਲਈ ਗਈ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਲਈ ਕਿਹਾ ਹੈ। ਲੋਕਾਂ ਨੂੰ ਸ਼ਾਂਤੀ ਅਤੇ ਧੀਰਜ ਬਣਾਈ ਰੱਖਣਾ ਹੋਵੇਗਾ।

ਉਨ੍ਹਾਂ ਕਿਹਾ, ''ਪਰਮਾਤਮਾ ਗੋਗਾਮੇੜੀ ਜੀ ਦੀ ਆਤਮਾ ਨੂੰ ਸ਼ਾਂਤੀ ਦੇਵੇ, ਪਰਿਵਾਰ ਦੇ ਮੈਂਬਰਾਂ, ਸਮਰਥਕਾਂ ਅਤੇ ਸ਼ੁਭਚਿੰਤਕਾਂ ਨੂੰ ਬਲ ਬਖਸ਼ੇ।''

- PTC NEWS

Top News view more...

Latest News view more...

PTC NETWORK