ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਦੀ 19 ਦਸੰਬਰ ਨੂੰ ਚੀਫ਼ ਸੈਕਟਰੀ ਵਿਜੇ ਕੁਮਾਰ ਜੰਜੂਆ ਨਾਲ ਮੀਟਿੰਗ ਹੋਈ ਸੀ ਜਿਸ ਵਿੱਚ ਮੰਗਾਂ ਨੂੰ ਮੰਨਿਆ ਗਿਆ। ਪੰਜਾਬ ਸਰਕਾਰ ਨੇ ਇਕ ਮਹੀਨੇ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ।ਯੂਨੀਅਨ ਦੀਆਂ ਮੁੱਖ ਮੰਗਾਂ ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਘੱਟ ਤਨਖਾਹ ਵਾਲੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਮੁਅਤਲ ਕੀਤੇ ਮੁਲਾਜ਼ਮਾਂ ਨੂੰ ਬਹਾਲ ਅਤੇ ਨਾਜਾਇਜ਼ ਭਰਤੀ ਨੂੰ ਰੱਦ ਕੀਤਾ ਜਾਵੇ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਸਾਡੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੰਦੀ ਹੈ ਪਰ ਕੋਈ ਐਕਸ਼ਨ ਨਹੀ ਹੁੰਦਾ।ਬਟਾਲਾ ਡਿਪੂ ਦੇ ਕੰਡਕਟਰ ਦੀ ਮੁੜ ਜਾਂਚ ਕਰਨ ਦੀ ਮੰਗ ਬਟਾਲਾ ਡਿਪੂ ਦੇ ਕੰਡਕਟਰ ਦੀ ਜਾਂਚ ਨੂੰ ਦੁਬਾਰਾ ਕਰਨ ਦੇ ਆਦੇਸ਼ ਦਿੱਤੇ ਸਨ ਪ੍ਰੰਤੂ ਅੱਜ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਹੀ ਖੜੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬਟਾਲਾ ਡਿਪੂ ਦੇ ਮੁਲਾਜ਼ਮ ਨੂੰ ਬਹਾਲ ਕੀਤਾ ਜਾਵੇ।