Kuwait Building Fire : ਭਾਰਤ ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਆਰਥਿਕ ਸਹਾਇਤਾ ਦਾ ਐਲਾਨ
Kuwait Building Fire : ਭਾਰਤ ਸਰਕਾਰ ਨੇ ਕੁਵੈਤ ਅਗਨੀਕਾਂਡ ਵਿੱਚ ਮਾਰੇ ਗਏ 5 ਭਾਰਤੀਆਂ ਦੇ ਪਰਿਵਾਰਾਂ ਲਈ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਬੀਤੇ ਦਿਨ ਕੁਵੈਤ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਪੰਜ ਭਾਰਤੀ ਨਾਗਰਿਕਾਂ ਸਮੇਤ ਘੱਟੋ-ਘੱਟ 41 ਲੋਕਾਂ ਦੀ ਮੌਤ ਹੋ ਗਈ ਸੀ। ਅੱਗ ਲੱਗਣ ਤੋਂ ਬਾਅਦ ਦਰਜਨਾਂ ਲੋਕਾਂ ਨੂੰ ਤਾਂ ਬਚਾ ਲਿਆ ਗਿਆ, ਪਰ ਬਦਕਿਸਮਤੀ ਨਾਲ ਅੱਗ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੀ ਜਾਣਕਾਰੀ ਕੁਵੈਤ ਦੇ ਉਪ ਪ੍ਰਧਾਨ ਮੰਤਰੀ ਨੇ ਦਿੱਤੀ ਸੀ।
ਦੱਸ ਦਈਏ ਕਿ ਇਹ ਹਾਦਸਾ ਮੱਧ ਪੂਰਬੀ ਦੇਸ਼ ਕੁਵੈਤ ਦੇ ਦੱਖਣੀ ਮਾਂਗਫ ਜ਼ਿਲ੍ਹੇ ਵਿੱਚ ਵਾਪਰਿਆ, ਜਿੱਥੇ ਮਜ਼ਦੂਰਾਂ ਦੀ 6 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗੀ। ਅੱਗ ਇੱਕ ਕਮਰੇ ਵਿੱਚ ਲੱਗੀ ਅਤੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।
- PTC NEWS