ਚੰਡੀਗੜ੍ਹ: ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਮੁੜ ਆਹਮੋ-ਸਾਹਮਣੇ ਹੋ ਗਏ ਹਨ। ਸੀਐੱਮ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਫੈਸਲੇ ਚੁਣੇ ਹੋਏ ਲੋਕ ਲੈਣ, ਨਾ ਕੀ ਚੋਣਵੇਂ ਲੋਕ। ਮੁੱਖ ਮੰਤਰੀ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਨਾਂ ਲਏ ਬਿਨਾਂ ਕਿਹਾ ਕਿ ਅਸੀਂ ਜਲਦ ਹੀ ਉਨ੍ਹਾਂ ਨਾਲ ਵੀ ਸਬੰਧ ਸੁਧਾਰਾਂਗੇ। ਕਈ ਵਾਰ ਲੋਕ ਕਿਸੇ ਦੇ ਕਹਿਣੇ 'ਚ ਵੀ ਆ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਚੁਣੇ ਹੋਏ ਲੋਕਾਂ ਤੋਂ ਉਮੀਦਾਂ ਹਨ ਪਰ ਜਿਸ ਤਰ੍ਹਾਂ ਸਾਡੇ ਵੱਲੋਂ ਬਣਾਏ ਕਾਨੂੰਨਾਂ ਨੂੰ ਰੋਕਿਆ ਜਾ ਰਿਹਾ ਹੈ, ਅਸੀਂ ਵੀ ਉਸੇ ਕਾਨੂੰਨ ਦਾ ਸਹਾਰਾ ਲੈ ਕੇ ਜਵਾਬ ਦੇਣਾ ਜਾਣਦੇ ਹਾਂ। ਕਾਨੂੰਨ ਅਸੀਂ ਵੀ ਜਾਣਦੇ ਹਾਂ।ਰਾਜਪਾਲ ਦੇ ਪੱਤਰ ਦਾ ਮੁੱਖ ਮੰਤਰੀ ਨੇ ਦਿੱਤਾ ਜਵਾਬਬੀਤੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕੁਝ ਮੁੱਦੇ ਉਠਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਇਨ੍ਹਾਂ 'ਤੇ ਜਵਾਬ ਦਿੱਤਾ ਜਾਵੇ, ਨਹੀਂ ਤਾਂ ਉਹ ਕਾਨੂੰਨੀ ਸਲਾਹ ਲੈਣਗੇ। ਰਾਜਪਾਲ ਦੀ ਇਸ ਟਿੱਪਣੀ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਉਨ੍ਹਾਂ ਦਾ ਨਾਂ ਲਏ ਬਿਨਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਿਸ ਕਾਨੂੰਨ ਦੀ ਗੱਲ ਕਰ ਰਹੇ ਹਨ, ਉਸ ਬਾਰੇ ਸਾਨੂੰ ਵੀ ਪਤਾ ਹੈ।ਰਾਜਪਾਲ ਦੀ ਨਿਯੁਕਤੀ ’ਤੇ ਸੀਐੱਮ ਮਾਨ ਨੇ ਚੁੱਕੇ ਸਵਾਲ ਸੀਐੱ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਜਿਸ ਚ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਰਾਜਪਾਲ ਜੀ ਇਹ ਦੱਸਣ ਕਿ ਆਖਿਰ ਰਾਜਪਾਲ ਦੀ ਨਿਯੁਕਤੀ ਕਿਸ ਯੋਗਤਾ ਦੇ ਆਧਾਰ ’ਤੇ ਹੁੰਦੀ ਹੈ। ਇਸ ਸਬੰਧੀ ਜਾਣਕਾਰੀ ਦੇਕੇ ਪੰਜਾਬੀਆਂ ਦੀ ਜਾਣਕਾਰੀ ’ਚ ਵਾਧਾ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦਾ ਮਸਲਾ ਹੈ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਲਿਖਿਆ ਸੀ ਪੱਤਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਨੂੰ ਲੈ ਕੇ ਸਵਾਲ ਚੁੱਕੇ ਹਨ। ਇਸ ਮਾਮਲੇ ਨੂੰ ਲੈਕੇ ਬਨਵਾਰੀ ਲਾਲ ਪੁਰੋਹਿਤ ਨੇ ਬਕਾਇਦਾ ਪੰਜਾਬ ਸਰਕਾਰ ਨੂੰ ਪੱਤਰ ਭੇਜਿਆ ਹੈ।ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੱਤਰ ਵਿੱਚ ਲਿਖਿਆ ਹੈ ਕਿ ਸਿੰਗਾਪੁਰ ਵਿੱਚ ਸਿਖਲਾਈ ਲਈ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਸਬੰਧੀ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਮੈਨੂੰ ਜੋ ਸ਼ਿਕਾਇਤਾਂ ਮਿਲੀਆਂ ਹਨ, ਉਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਹਨ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਹੈ ਕਿ ਇਸ ਵਿੱਚ ਕੋਈ ਪਾਰਦਰਸ਼ਤਾ ਨਹੀਂ ਅਪਣਾਈ ਗਈ।ਇਸ ਦੇ ਨਾਲ ਹੀ ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਸਰਕਾਰ ਨੇ ਕਿਹੜੇ ਪੈਮਾਨੇ ਤਹਿਤ ਇਨ੍ਹਾਂ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਿਆ ਇਸ ਦਾ ਵੇਰਵਾ ਵੀ ਮੈਨੂੰ ਭੇਜਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੱਤਰ 'ਚ ਇਹ ਲਿਖਿਆ ਹੈ ਕਿ ਕੀ ਪ੍ਰਿੰਸੀਪਲਾਂ ਨੂੰ ਭੇਜਣ ਲਈ ਜੋ ਕੁਝ ਵੀ ਕੀਤਾ ਗਿਆ ਉਸ ਨੂੰ ਪੂਰੇ ਪੰਜਾਬ 'ਚ ਪ੍ਰਕਾਸ਼ਿਤ ਕੀਤਾ ਗਿਆ ਜਾਂ ਨਹੀਂ । ਇਸ ਤੋਂ ਇਲਾਵਾ ਰਾਜਪਾਲ ਨੇ ਇਹ ਵੀ ਕਿਹਾ ਕਿ ਦੱਸਿਆ ਜਾਵੇ ਕਿ ਇਸ ਟੂਰ 'ਤੇ ਕਿੰਨਾ ਖਰਚ ਹੋਇਆ।