Gujarat Elections 2022 Highlights : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਵੋਟਿੰਗ ਹੋਈ। ਸੂਬੇ ਦੇ 19 ਜ਼ਿਲ੍ਹਿਆਂ ਦੀਆਂ 89 ਸੀਟਾਂ 'ਤੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਅਤੇ ਅਮਨ-ਸ਼ਾਂਤੀ ਨਾਲ 5 ਵਜੇ ਤੱਕ ਵੋਟਿੰਗ ਪ੍ਰਕਿਰਿਆ ਪੂਰੀ ਹੋਈ। ਸ਼ਾਮ ਚਾਰ ਵਜੇ ਤੱਕ 54 ਫ਼ੀਸਦੀ ਵੋਟਿੰਗ ਹੋਈ। ਲੋਕਾਂ ਨੇ ਕਾਫੀ ਉਤਸ਼ਾਹ ਨਾਲ ਲੋਕਤੰਤਰ ਦੇ ਮੇਲੇ ਵਿਚ ਹਿੱਸਾ ਲਿਆ। ਵੋਟਰ ਵੱਖ-ਵੱਖ ਹਿੱਸਿਆਂ 'ਚ ਬਣੇ 25,393 ਪੋਲਿੰਗ ਸਟੇਸ਼ਨਾਂ 'ਤੇ ਵੋਟ ਪਾ ਸਕਦੇ ਹਨ। ਪਹਿਲੇ ਪੜਾਅ ਦੀਆਂ ਚੋਣਾਂ ਵਿੱਚ 788 ਉਮੀਦਵਾਰਾਂ ਦਾ ਵੱਕਾਰ ਦਾਅ ’ਤੇ ਲੱਗਿਆ ਹੋਇਆ ਹੈ। ਇਸ ਵਾਰ ਚੋਣਾਂ ਵਿੱਚ ਭਾਜਪਾ ਅਤੇ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਮੈਦਾਨ ਵਿੱਚ ਹੈ। ਕਈ ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।