Mon, Sep 9, 2024
Whatsapp

Punjab New Governor : ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁੱਕੀ ਸਹੁੰ, CM ਮਾਨ ਸਮਾਗਮ ’ਚ ਹੋਏ ਸ਼ਾਮਲ

ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਚਰਨ ਛੂਹ ਕੇ ਅਸ਼ੀਰਵਾਦ ਲਿਆ।

Reported by:  PTC News Desk  Edited by:  Aarti -- July 31st 2024 10:21 AM -- Updated: July 31st 2024 10:39 AM
Punjab New Governor : ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁੱਕੀ ਸਹੁੰ, CM ਮਾਨ ਸਮਾਗਮ ’ਚ ਹੋਏ ਸ਼ਾਮਲ

Punjab New Governor : ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁੱਕੀ ਸਹੁੰ, CM ਮਾਨ ਸਮਾਗਮ ’ਚ ਹੋਏ ਸ਼ਾਮਲ

Punjab New Governor :  ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਜਪਾਲ ਦੇ ਨਾਲ-ਨਾਲ ਕਟਾਰੀਆ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕੰਮ ਵੀ ਦੇਖਣਗੇ।

ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਚਰਨ ਛੂਹ ਕੇ ਅਸ਼ੀਰਵਾਦ ਲਿਆ।

ਦੱਸ ਦੇਈਏ ਕਿ ਪੰਜਾਬ 'ਚ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੀ.ਐੱਮ ਭਗਵੰਤ ਮਾਨ ਵਿਚਾਲੇ ਕਾਫੀ ਟਕਰਾਅ ਚੱਲਿਆ। ਦੋਹਾਂ ਨੇ ਇਕ-ਦੂਜੇ ਖਿਲਾਫ ਕਾਫੀ ਬਿਆਨਬਾਜ਼ੀ ਕੀਤੀ। ਕੁਝ ਸਮਾਂ ਪਹਿਲਾਂ ਬਨਵਾਰੀ ਲਾਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਕੁਝ ਦਿਨ ਪਹਿਲਾਂ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਸੀ ਅਤੇ ਕਟਾਰੀਆ ਨੂੰ ਨਵਾਂ ਰਾਜਪਾਲ ਬਣਾਇਆ ਸੀ।

ਇਹ ਵੀ ਪੜ੍ਹੋ: Ludhiana News : ਲਾਡੋਵਾਲ ਟੋਲ ਪਲਾਜ਼ਾ ਮੁੜ ਤੋਂ ਸ਼ੁਰੂ, ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ’ਚ ਲਿਆ

- PTC NEWS

Top News view more...

Latest News view more...

PTC NETWORK