ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ, 12 ਅਪ੍ਰੈਲ): 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਫਰਾਰ ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਲਗਾਤਾਰ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ, ਜਿਸ ਨੂੰ ਫੜਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਇੱਕ ਨਵੀਂ ਤਰਕੀਬ ਅਜ਼ਮਾਈ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਜਾ ਰਹੇ ਹਨ। ਇਸੇ ਦੇ ਚੱਲਦੇ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਵੀ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ। ਪੋਸਟਰਾਂ ਵਿੱਚ ਅੰਮ੍ਰਿਤਪਾਲ ਸਿੰਘ ਦੀਆਂ ਫੋਟੋਆਂ ਲਗਾ ਕੇ ਨਾਲ਼ ਲਿਖਿਆ ਗਿਆ ਹੈ ਕਿ ਇਹ ਵਿਅਕਤੀ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਅਤੇ ਇਸ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ ਗੁਰਦਾਸਪੁਰ ਦੇ ਚੌਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਤੋਂ ਹੁਕਮ ਮਿਲੇ ਹਨ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਫਰਾਰ ਦੇ ਪੋਸਟਰ ਰੇਲਵੇ ਸਟੇਸ਼ਨ ’ਤੇ ਲਗਾਏ ਜਾਣ। ਜਿਸ ਤਹਿਤ ਇਸ ਪੋਸਟਰ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਵੀ ਅੰਮ੍ਰਿਤਪਾਲ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਸ ਨੂੰ ਸੂਚਿਤ ਕਰੇ ਤਾਂ ਜੋ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਜਾ ਸਕੇ।ਇਹ ਵੀ ਪੜ੍ਹੋ: Mobile Phone In Punjab Jail: ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਮੁੜ ਮਿਲੇ ਮੋਬਾਈਲ ਫੋਨ