ਲਾਹੌਰ ਦੇ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਨੂੰ ਮੁਸਲਿਮ ਕੱਟੜਪੰਥੀਆਂ ਨੇ ਲਗਾਇਆ ਤਾਲਾ
ਪਾਕਿਸਤਾਨ: ਪਾਕਿਸਤਾਨ ਦੇ ਲਾਹੌਰ ਦੇ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਉੱਤੇ ਮੁਸਲਿਮ ਕੱਟੜਪੰਥੀਆਂ ਨੇ ਤਾਲਾ ਲਗਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਈਟੀਪੀਬੀ ਨੇ ਮੁਸਲਿਮ ਕੱਟੜਪੰਥੀਆਂ ਨਾਲ ਮਿਲ ਕੇ ਸ਼ਰਧਾਲੂਆਂ ਦੇ ਲਈ ਗੁਰਦੁਆਰਾ ਸਾਹਿਬ ਨੂੰ ਬੰਦ ਕਰ ਦਿੱਤਾ ਹੈ।
ਕੱਟੜਪੰਥੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹ ੈਕਿ ਇੱਥੇ ਮਸਜਿਦ ਹੁੰਦੀ ਸੀ। ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਪਾਕਿਸਤਾਨ ਦੇ ਸਿੱਖ ਭਾਈਚਾਰੇ ਵੱਲੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਦਾਖ਼ਲ ਦਿੱਤਾ ਜਾਵੇ।
ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਬੀਤੇ ਸਮੇਂ ਵਿੱਚ ਅਫਗਾਨਿਸਤਾਨ ਵਿੱਚ ਗੁਰਦੁਆਰਾ ਸਾਹਿਬ ਉੱਤੇ ਹਮਲਾ ਕੀਤਾ ਗਿਆ ਸੀ। ਕੱਟੜਪੰਥੀਆਂ ਵੱਲੋਂ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।
- PTC NEWS