Fri, Jan 24, 2025
Whatsapp

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦਾ ਲੈਂਟਰ ਪਾਇਆ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਚੱਲ ਰਹੀ ਕਾਰ ਸੇਵਾ ਤਹਿਤ ਜ਼ਮੀਨਦੋਜ਼ ਵਾਹਨ ਪਾਰਕਿੰਗ ਦਾ ਲੈਂਟਰ ਪਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

Reported by:  PTC News Desk  Edited by:  Jasmeet Singh -- March 20th 2023 06:28 PM
ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦਾ ਲੈਂਟਰ ਪਾਇਆ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦਾ ਲੈਂਟਰ ਪਾਇਆ

ਅੰਮ੍ਰਿਤਸਰ: ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਚੱਲ ਰਹੀ ਕਾਰ ਸੇਵਾ ਤਹਿਤ ਜ਼ਮੀਨਦੋਜ਼ ਵਾਹਨ ਪਾਰਕਿੰਗ ਦਾ ਲੈਂਟਰ ਪਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। 

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸੰਗਤ ਦੀ ਸਹੂਲਤ ਲਈ ਵੱਖ-ਵੱਖ ਨਿਰਮਾਣ ਕਾਰਜ ਜਾਰੀ ਹਨ, ਜੋ ਕਾਰਸੇਵਾ ਭੂਰੀਵਾਲਿਆਂ ਵੱਲੋਂ ਕਰਵਾਏ ਜਾ ਰਹੇ ਹਨ। ਬੀਤੇ ਕੱਲ੍ਹ ਵਾਹਨ ਪਾਰਕਿੰਗ ਦੇ ਇਕ ਹਿੱਸੇ ਦੇ ਲੈਂਟਰ ਦੀ ਸੇਵਾ ਮੁਕੰਮਲ ਕੀਤੀ ਗਈ। 


ਇਸ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਅਥਾਹ ਸ਼ਰਧਾ ਹੈ ਅਤੇ ਇਥੇ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਵੱਖ-ਵੱਖ ਕਾਰ ਸੇਵਾਵਾਂ ਤਹਿਤ ਗੁਰਦੁਆਰਾ ਸਮੂਹ ਦਾ ਵਿਸਥਾਰ ਕਰਨ, ਲੰਗਰ ਘਰ ਅਤੇ ਵਾਹਰ ਪਾਰਕਿੰਗ ਤਿਆਰ ਕਰਨ ਦੇ ਕਾਰਜ ਜਾਰੀ ਹਨ। 

ਇਨ੍ਹਾਂ ਕਾਰਜਾਂ ਦੀ ਸੇਵਾ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਹਨ ਪਾਰਕਿੰਗ ਦੀ ਸਮੱਸਿਆ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਇਸ ਦੇ ਹੱਲ ਨੂੰ ਪਹਿਲ ਦੇ ਅਧਾਰ ’ਤੇ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਥੋਂ ਹੀ ਸੰਗਤਾਂ ਆਪਣੇ ਸਾਧਨ ਲਗਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੀ ਜਾਂਦੀਆਂ ਹਨ। 

ਉਨ੍ਹਾਂ ਕਾਰਸੇਵਾ ਭੂਰੀਵਾਲਿਆਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵੱਡੇ ਭਾਗਾਂ ਨਾਲ ਮਿਲਦੀਆਂ ਹਨ ਅਤੇ ਸੰਗਤ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਸੇਵਾਵਾਂ ਵਿਚ ਵੱਧ ਤੋਂ ਵੱਧ ਹਿੱਸਾ ਪਾਉਣ। ਇਸ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ।

- PTC NEWS

Top News view more...

Latest News view more...

PTC NETWORK