Thu, Jan 23, 2025
Whatsapp

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

Reported by:  PTC News Desk  Edited by:  Jasmeet Singh -- April 11th 2023 06:52 PM -- Updated: April 11th 2023 06:55 PM
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। 

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।


ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦਾ ਲੈਂਟਰ ਪਾਇਆ

'ਖਾਲਸਾ ਸਾਜਨਾ ਦਿਵਸ' ਸਮਾਗਮਾਂ ਨੂੰ ਲੈਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿਆਰੀਆਂ ਨੂੰ ਦਿੱਤੀ ਜਾ ਰਹੀਆਂ ਅੰਤਿਮ ਛੋਹਾਂ

- PTC NEWS

Top News view more...

Latest News view more...

PTC NETWORK