ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਦੇ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਪੜ੍ਹੋ ਪੂਰੀ ਜਾਣਕਾਰੀ
Guru Arjan Dev Death Anniversary: ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਦੇ ਲਈ 742 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਜਥੇ ਨੂੰ 10 ਦਿਨਾਂ ਦਾ ਵੀਜ਼ਾ ਮਿਲਿਆ ਹੈ। ਇਸ ਦੌਰਾਨ ਜਥਾ ਪਾਕਿਸਤਾਨ ’ਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰੇਗਾ।
ਗੁਰੂ ਧਾਮਾਂ ਦੇ ਦਰਸ਼ਨ ਮਗਰੋਂ 17 ਜੂਨ ਨੂੰ ਜਥਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਕੇ ਅਟਾਰੀ ਵਾਹਘਾ ਸਰਹੱਦ ਰਾਹੀਂ ਭਾਰਤ ਪਹੁੰਚੇਗਾ। ਦੱਸ ਦਈਏ ਕਿ ਭਾਰਤ ਤੋਂ ਰਵਾਨਾ ਹੋਇਆ ਜਥਾ ਅੱਜ ਪੰਜਾ ਸਾਹਿਬ ਗੁਰਦੁਆਰਾ ਵਿਖੇ ਪਹੁੰਚੇਗਾ।
ਇੱਥੇ ਇੱਥੇ ਜਾਵੇਗਾ ਜਥਾ
ਇਹ ਵੀ ਪੜ੍ਹੋ: ਰਾਹਤ ਦੀ ਖ਼ਬਰ: ਪੰਜਾਬ 'ਚ ਸਮੇਂ 'ਤੇ ਪਹੁੰਚੇਗਾ ਮਾਨਸੂਨ, ਉਸ ਸਮੇਂ ਤੱਕ ਰਹੇਗਾ ਇਸ ਤਰ੍ਹਾਂ ਦਾ ਮੌਸਮ
- PTC NEWS