Wed, Nov 13, 2024
Whatsapp

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ 2244 ਸ਼ਰਧਾਲੂਆਂ 'ਚੋਂ ਸਿਰਫ਼ 763 ਨੂੰ ਮਿਲੇ ਵੀਜ਼ੇ, ਸ਼੍ਰੋਮਣੀ ਕਮੇਟੀ ਨੇ ਜਤਾਇਆ ਸਖਤ ਇਤਰਾਜ਼

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਇਹ ਮਾਮਲਾ ਸਰਕਾਰਾਂ ਕੋਲ ਉਠਾਇਆ ਹੈ। ਦੁੱਖ ਦੀ ਗੱਲ ਹੈ ਕਿ ਪਹਿਲਾਂ ਨਾਲੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ।

Reported by:  PTC News Desk  Edited by:  KRISHAN KUMAR SHARMA -- November 09th 2024 08:26 PM -- Updated: November 09th 2024 09:07 PM
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ 2244 ਸ਼ਰਧਾਲੂਆਂ 'ਚੋਂ ਸਿਰਫ਼ 763 ਨੂੰ ਮਿਲੇ ਵੀਜ਼ੇ, ਸ਼੍ਰੋਮਣੀ ਕਮੇਟੀ ਨੇ ਜਤਾਇਆ ਸਖਤ ਇਤਰਾਜ਼

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ 2244 ਸ਼ਰਧਾਲੂਆਂ 'ਚੋਂ ਸਿਰਫ਼ 763 ਨੂੰ ਮਿਲੇ ਵੀਜ਼ੇ, ਸ਼੍ਰੋਮਣੀ ਕਮੇਟੀ ਨੇ ਜਤਾਇਆ ਸਖਤ ਇਤਰਾਜ਼

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ  2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1481 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿਚ ਹਮੇਸ਼ਾ ਕੋਟੇ ਅਨੁਸਾਰ ਵੀਜੇ ਮਿਲਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਇਹ ਮਾਮਲਾ ਸਰਕਾਰਾਂ ਕੋਲ ਉਠਾਇਆ ਹੈ। ਦੁੱਖ ਦੀ ਗੱਲ ਹੈ ਕਿ ਪਹਿਲਾਂ ਨਾਲੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਦੋਵਾਂ ਦੇਸਾਂ ਦੀਆਂ ਸਰਕਾਰਾਂ ਕੋਲ ਪੁਖ਼ਤਗੀ ਨਾਲ ਉਠਾਇਆ ਜਾਵੇਗਾ।

14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਜਥਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 23 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।

- PTC NEWS

Top News view more...

Latest News view more...

PTC NETWORK