Hans Raj Hans's wife Resham Kaur funeral : ਪੰਜ ਤੱਤਾਂ ’ਚ ਵਿਲੀਨ ਹੋਈ ਹੰਸਰਾਜ ਹੰਸ ਦੀ ਪਤਨੀ ,ਪੁੱਤਰ ਯੁਵਰਾਜ ਹੰਸ ਅਤੇ ਨਵਰਾਜ ਹੰਸ ਨੇ ਭੇਟ ਕੀਤੀ ਅਗਨੀ
Hans Raj Hans's wife Resham Kaur funeral : ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਅਤੇ ਦਿੱਲੀ ਤੋਂ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਸ਼ਫੀਪੁਰ ਵਿੱਚ ਕੀਤਾ ਗਿਆ। ਰੇਸ਼ਮ ਕੌਰ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਪੁੱਤਰ ਯੁਵਰਾਜ ਹੰਸ ਅਤੇ ਨਵਰਾਜ ਹੰਸ ਨੇ ਉਨ੍ਹਾਂ ਨੂੰ ਅਗਨੀ ਭੇਟ ਕੀਤੀ।
ਦਰਅਸਲ 'ਚ ਬੀਤੇ ਕੱਲ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪਹਿਲੀ ਵਾਰ ਅਚਾਨਕ ਦੌਰਾ ਪਿਆ ਸੀ। ਇਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਰੇਸ਼ਮ ਕੌਰ ਦੀ ਉਮਰ ਲਗਭਗ 60 ਸਾਲ ਸੀ। ਰੇਸ਼ਮ ਕੌਰ ਦੇ ਦੇਹਾਂਤ ਦੀ ਖ਼ਬਰ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਦਿੱਲੀ ਪੱਛਮੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਹੇ ਹਨ ਹੰਸਰਾਜ ਹੰਸ
ਪੰਜਾਬੀ ਸੂਫੀ ਗਾਇਕ ਹੰਸਰਾਜ ਹੰਸ ਮੂਲ ਰੂਪ ਵਿੱਚ ਜਲੰਧਰ ਦੇ ਪਿੰਡ ਸ਼ਫੀਪੁਰ ਦੇ ਵਸਨੀਕ ਹਨ। ਉਨ੍ਹਾਂ ਦਾ ਜਨਮ 9 ਅਪ੍ਰੈਲ 1962 ਨੂੰ ਹੋਇਆ ਸੀ। ਹੰਸਰਾਜ ਹੰਸ ਆਪਣੇ ਸਮੇਂ ਵਿੱਚ ਪੰਜਾਬ ਦੇ ਸੂਫ਼ੀ ਗਾਇਕਾਂ ਵਿੱਚੋਂ ਪਹਿਲੇ ਨੰਬਰ 'ਤੇ ਸਨ। ਉਨ੍ਹਾਂ ਨੇ ਪਾਕਿਸਤਾਨ ਦੇ ਸਭ ਤੋਂ ਵੱਡੇ ਗਾਇਕ ਨੁਸਰਤ ਫਤਿਹ ਅਲੀ ਖਾਨ ਨਾਲ ਵੀ ਗਾਇਆ ਹੈ। ਦੱਸ ਦੇਈਏ ਕਿ ਦਲੇਰ ਮਹਿੰਦੀ ਦੀ ਬੇਟੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਬੇਟੇ ਨਵਰਾਜ ਹੰਸ ਨਾਲ ਹੋਇਆ ਹੈ।
- PTC NEWS