ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਬਢਲ ਵਿਖੇ ਸਿੱਖਿਆ ਵਿਭਾਗ ਦੇ ਦਰਜਾ ਚਾਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ਉੱਤੇ ਚੜ੍ਹੇ ਹੋਏ ਹਨ। ਮੁਲਾਜ਼ਮਾਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉੱਚ ਅਧਿਕਾਰੀਆ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕਰ ਚੁੱਕੇ ਹਨ ਪਰ ਉਨ੍ਹਾਂ ਨੇ ਕੋਈ ਵੀ ਮੰਗ ਪੂਰੀ ਨਹੀਂ ਕੀਤੀ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਮੁੱਖ ਮੰਗ ਹੈ ਕਿ 10 ਵੀਂ ਪਾਸ ਮੁਲਾਜ਼ਮਾਂ ਦਾ ਟਾਈਪ ਟੈੱਸਟ ਲਿਆ ਜਾਵੇ ਅਤੇ ਐਸਐਲਏ ਦੀਆਂ ਪ੍ਰਮੋਸ਼ਨ ਕੀਤੀਆਂ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਪੇ ਸਕੇਲ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਸਿਰਫ ਵਾਅਦਿਆ ਦੀ ਪਾਰਟੀ ਹੈ ਨਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਪਾਰਟੀ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਸਾਡੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਿੱਖਿਆ ਮੰਤਰੀ ਨੇ ਜੇਕਰ ਸਾਡੀ ਗੱਲ ਨਾ ਸੁਣੀ ਆਉਣ ਵਾਲੇ ਦਿਨਾਂ ਵਿੱਚ ਵੱਡਾ ਪ੍ਰਦਰਸ਼ਨ ਕੀਤੇ ਜਾਣਗੇ।