Wed, Jan 15, 2025
Whatsapp

ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਮੁਹਿੰਮ ਦੀ ਅਗਵਾਈ ਕਰਨਗੇ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ।

Reported by:  PTC News Desk  Edited by:  Amritpal Singh -- September 04th 2024 06:17 PM
ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਮੁਹਿੰਮ ਦੀ ਅਗਵਾਈ ਕਰਨਗੇ

ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਮੁਹਿੰਮ ਦੀ ਅਗਵਾਈ ਕਰਨਗੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ।

ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।


ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।

- PTC NEWS

Top News view more...

Latest News view more...

PTC NETWORK