Mon, Sep 9, 2024
Whatsapp

Haryana Government : ਕਿਸਾਨਾਂ ਲਈ ਵੱਡਾ ਐਲਾਨ, ਹੁਣ MSP 'ਤੇ ਖਰੀਦੀਆਂ ਜਾਣਗੀਆਂ ਸਾਰੀਆਂ ਫਸਲਾਂ

ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਕਿ ਅੱਜ ਤੋਂ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀਆਂ ਜਾਣਗੀਆਂ। ਮੁੱਖ ਮੰਤਰੀ ਨੇ ਇਹ ਐਲਾਨ ਅਜਿਹੇ ਸਮੇਂ 'ਚ ਕੀਤਾ ਹੈ ਜਦੋਂ ਸੂਬੇ 'ਚ ਅਗਲੇ ਕੁਝ ਮਹੀਨਿਆਂ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

Reported by:  PTC News Desk  Edited by:  Dhalwinder Sandhu -- August 04th 2024 07:18 PM
Haryana Government : ਕਿਸਾਨਾਂ ਲਈ ਵੱਡਾ ਐਲਾਨ, ਹੁਣ MSP 'ਤੇ ਖਰੀਦੀਆਂ ਜਾਣਗੀਆਂ ਸਾਰੀਆਂ ਫਸਲਾਂ

Haryana Government : ਕਿਸਾਨਾਂ ਲਈ ਵੱਡਾ ਐਲਾਨ, ਹੁਣ MSP 'ਤੇ ਖਰੀਦੀਆਂ ਜਾਣਗੀਆਂ ਸਾਰੀਆਂ ਫਸਲਾਂ

Haryana News : ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਤੋਂ ਹਰਿਆਣਾ ਸਰਕਾਰ ਕਿਸਾਨਾਂ ਦੀ ਹਰ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਦੀ ਇਕਲੌਤੀ ਸੂਬਾ ਸਰਕਾਰ ਹੋਵੇਗੀ ਜੋ ਕਿਸਾਨਾਂ ਦੀ ਹਰ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ।

ਸੂਬਾ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ 'ਚ ਲਿਆ ਹੈ ਜਦੋਂ ਕਿਸਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਦੇ ਲਈ ਦੇਸ਼ ਵਿੱਚ ਕਿਸਾਨਾਂ ਦੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਪਹਿਲਾਂ ਹੀ ਦੇਖਣ ਨੂੰ ਮਿਲ ਚੁੱਕੇ ਹਨ। ਹੁਣ ਹਰਿਆਣਾ ਸਰਕਾਰ ਨੇ ਹਰ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ਰਾਹੀਂ ਖਰੀਦਣ ਦਾ ਫੈਸਲਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।


ਹੁਣ 24 ਫ਼ਸਲਾਂ 'ਤੇ ਐਮ.ਐਸ.ਪੀ

ਐਤਵਾਰ ਨੂੰ ਕੁਰੂਕਸ਼ੇਤਰ ਤੋਂ ਥਾਨੇਸਰ ਵਿਧਾਨ ਸਭਾ ਦੀ 'ਮਹਾਰਾ ਹਰਿਆਣਾ, ਨਾਨ ਸਟਾਪ ਹਰਿਆਣਾ' ਰੈਲੀ 'ਚ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਸਭ ਤੋਂ ਵੱਡਾ ਐਲਾਨ ਇਹ ਹੈ ਕਿ ਸੂਬਾ ਸਰਕਾਰ ਕਿਸਾਨਾਂ ਦੀ ਹਰ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। ਸੂਬੇ ਦੇ ਕਿਸਾਨ ਭਾਵੇਂ ਕੋਈ ਵੀ ਫ਼ਸਲ ਉਗਾਉਣ, ਉਨ੍ਹਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਅਸਲ ਕੀਮਤ ਮਿਲੇਗੀ। ਹੁਣ ਸੂਬੇ 'ਚ 24 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਮਿਲੇਗਾ।

ਚੋਣਾਂ ਤੋਂ ਪਹਿਲਾਂ ਖੇਡਿਆ ਵੱਡਾ ਦਾਅ

ਹਰਿਆਣਾ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਸੂਬੇ ਵਿੱਚ ਅਗਲੇ ਕੁਝ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਸਰਕਾਰ ਦੇ ਇਸ ਫੈਸਲੇ ਨੂੰ ਵੱਡੀ ਚੋਣ ਦਾਅ ਵੀ ਮੰਨਿਆ ਜਾ ਰਿਹਾ ਹੈ। ਭਾਜਪਾ ਵੀ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਹਾਲਾਂਕਿ ਵਿਰੋਧੀ ਪਾਰਟੀਆਂ ਇਸ ਨੂੰ ਚੋਣ ਵਾਅਦਾ ਕਰਾਰ ਦੇ ਰਹੀਆਂ ਹਨ।

ਇਹ ਵੀ ਪੜ੍ਹੋ: Bangladesh Violence : ਬੰਗਲਾਦੇਸ਼ 'ਚ ਫਿਰ ਭੜਕੀ ਹਿੰਸਾ, ਹੁਣ ਤੱਕ 32 ਮੌਤਾਂ, ਦੇਸ਼ ਭਰ 'ਚ ਲਗਾਇਆ ਕਰਫਿਊ

- PTC NEWS

Top News view more...

Latest News view more...

PTC NETWORK