School Bus Accident : ਬੱਚਿਆਂ ਨਾਲ ਭਰੀ ਸਕੂਲ ਬੱਸ ਨਹਿਰ ’ਚ ਡਿੱਗੀ, ਦੇਖੋ ਮੌਕੇ ਦੀ ਖੌਫ਼ਨਾਕ ਵੀਡੀਓ
School Bus Accident : ਹਰਿਆਣਾ ਦੇ ਕੈਥਲ ਵਿੱਚ ਇੱਕ ਸਕੂਲ ਬੱਸ ਨਹਿਰ ਵਿੱਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਭਿਆਨਕ ਹਾਦਸੇ ਵਿੱਚ ਅੱਠ ਬੱਚਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕੈਥਲ ਦੀ ਸਕੂਲ ਬੱਸ ਸਤਲੁਜ ਯਮੁਨਾ ਲਿੰਕ ਨਹਿਰ ਵਿੱਚ ਡਿੱਗ ਗਈ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਅਤੇ ਕਈ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।
ਹਾਦਸੇ ਬਾਰੇ ਮਿਲੀ ਜਾਣਕਾਰੀ ਅਨੁਸਾਰ ਸਵੇਰੇ 8:00 ਵਜੇ ਦੇ ਕਰੀਬ ਗੁਰੂ ਨਾਨਕ ਅਕੈਡਮੀ ਦੀ ਬੱਸ ਪੇਹੇਵਾ ਤੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਜਿਵੇਂ ਹੀ ਬੱਸ ਸਤਲੁਜ ਲਿੰਕ ਨਹਿਰ ਦੇ ਨੇੜੇ ਪਹੁੰਚੀ, ਕਿਸੇ ਤਕਨੀਕੀ ਖਰਾਬੀ ਕਾਰਨ ਸੰਤੁਲਨ ਵਿਗੜ ਗਿਆ ਅਤੇ ਬੱਸ ਸਿੱਧੀ ਡੂੰਘੀ ਨਹਿਰ ਵਿੱਚ ਡਿੱਗ ਗਈ। ਹਾਦਸੇ ਤੋਂ ਤੁਰੰਤ ਬਾਅਦ, ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਭੇਜਿਆ।
ਚਿੰਤਾ ਵਾਲੀ ਗੱਲ ਇਹ ਹੈ ਕਿ 8 ਬੱਚੇ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਨੇ ਤਾਂ ਇੱਥੋਂ ਤੱਕ ਕਹਿਣਾ ਹੈ ਕਿ ਸੜਕ ਬਹੁਤ ਤੰਗ ਸੀ ਅਤੇ ਇਸ ਕਾਰਨ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਨਹਿਰ ਵਿੱਚ ਡਿੱਗ ਗਈ।
ਕਾਬਿਲੇਗੌਰ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੋਈ ਸਕੂਲ ਬੱਸ ਇਸ ਤਰ੍ਹਾਂ ਹਾਦਸੇ ਦਾ ਸ਼ਿਕਾਰ ਹੋਈ ਹੋਵੇ। ਸਿਰਫ਼ ਰਾਜ ਬਦਲਦੇ ਹਨ, ਪਰ ਅਜਿਹੇ ਹਾਦਸੇ ਵਾਪਰਦੇ ਰਹਿੰਦੇ ਹਨ। ਕਈ ਵਾਰ ਇਸਨੂੰ ਹਾਦਸਾ ਮੰਨਿਆ ਜਾਂਦਾ ਹੈ, ਪਰ ਕਈ ਮੌਕਿਆਂ 'ਤੇ ਸਕੂਲ ਪ੍ਰਸ਼ਾਸਨ ਦੀ ਲਾਪਰਵਾਹੀ ਵੀ ਸਾਹਮਣੇ ਆਉਂਦੀ ਹੈ। ਹੁਣ ਇਸ ਮਾਮਲੇ ਵਿੱਚ ਤਕਨੀਕੀ ਨੁਕਸ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਪਰ ਫਿਰ ਵੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : America ਤੋਂ ਡਿਪੋਰਟ ਹੋ ਕੇ ਆਏ ਇੱਕ ਹੋਰ ਪੰਜਾਬੀ ਨੌਜਵਾਨ ਖਿਲਾਫ ਪੰਜਾਬ ਪੁਲਿਸ ਦਾ ਐਕਸ਼ਨ, ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
- PTC NEWS