Nuh Violence Death: ਨੂੰਹ ਹਿੰਸਾ ’ਚ ਮਰਨ ਵਾਲਿਆਂ ਦੀ ਗਿਣਤੀ ਹੋਈ 6 , 116 ਲੋਕ ਗ੍ਰਿਫਤਾਰ; ਜਾਣੋ ਹੁਣ ਤੱਕ ਦੀ ਸਥਿਤੀ
Nuh Violence Death: ਹਰਿਆਣਾ ਦੇ ਮੇਵਾਤ-ਨੂੰਹ ਇਲਾਕੇ 'ਚ ਸੋਮਵਾਰ ਨੂੰ ਇਕ ਧਾਰਮਿਕ ਯਾਤਰਾ ਦੌਰਾਨ ਦੋ ਭਾਈਚਾਰਿਆਂ ਵਿਚਾਲੇ ਹਿੰਸਾ ਭੜਕ ਗਈ। ਇਸ ਹਿੰਸਾ ਦੇ ਕਾਰਨ ਹੁਣ ਤੱਕ ਦੋ ਹੋਮਗਾਰਡਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਹੈ। ਮੇਵਾਤ ਵਿੱਚ ਹਿੰਸਾ ਦੇ ਸਬੰਧ ਵਿੱਚ 26 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਜਦਕਿ 116 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਾਮਲੇ ਸਬੰਧੀ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਨੇ ਨੂੰਹ ਜ਼ਿਲ੍ਹੇ ਦੀ ਹਿੰਸਾ ਵਿੱਚ ਛੇ ਮੌਤਾਂ ਦੀ ਪੁਸ਼ਟੀ ਕੀਤੀ ਹੈ ਅਤੇ ਸ਼ਾਂਤੀ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ ਕੁੱਲ 116 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਦੋ ਹੋਮ ਗਾਰਡ ਅਤੇ ਚਾਰ ਨਾਗਰਿਕ ਸ਼ਾਮਲ ਹਨ। ਸੀਐੱਮ ਖੱਟਰ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਨਤੀਜੇ ਭੁਗਤਣੇ ਪੈਣਗੇ ਅਤੇ ਜਨਤਕ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।
ਫਿਲਹਾਲ ਸੂਬੇ ਵਿੱਚ ਇਸ ਸਮੇਂ ਸਥਿਤੀ ਆਮ ਵਾਂਗ ਹੈ, 20 ਅਰਧ ਸੈਨਿਕ ਬਲ ਅਤੇ 30 ਹਰਿਆਣਾ ਪੁਲਿਸ ਦੀਆਂ ਟੁਕੜੀਆਂ ਤੈਨਾਤ ਹਨ। 31 ਜੁਲਾਈ ਨੂੰ ਭੜਕੀ ਹਿੰਸਾ ਦੇ ਜਵਾਬ ਵਿੱਚ ਫਰੀਦਾਬਾਦ, ਪਲਵਲ ਅਤੇ ਗੁਰੂਗ੍ਰਾਮ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵਾਧੂ ਸੁਰੱਖਿਆ ਲਾਗੂ ਕਰ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ ਨੂੰਹ 'ਚ ਹਿੰਦੂ ਸੰਗਠਨਾਂ ਨੇ ਹਰ ਸਾਲ ਦੀ ਤਰ੍ਹਾਂ ਬ੍ਰਿਜਮੰਡਲ ਯਾਤਰਾ ਕੱਢਣ ਦਾ ਐਲਾਨ ਕੀਤਾ ਸੀ। ਪ੍ਰਸ਼ਾਸਨ ਤੋਂ ਇਸ ਦੀ ਮਨਜ਼ੂਰੀ ਵੀ ਲਈ ਗਈ ਸੀ। ਸੋਮਵਾਰ ਨੂੰ ਬ੍ਰਿਜ ਮੰਡਲ ਯਾਤਰਾ ਦੌਰਾਨ ਇਸ 'ਤੇ ਪਥਰਾਅ ਕੀਤਾ ਗਿਆ। ਇਹ ਕੁਝ ਹੀ ਸਮੇਂ ਵਿੱਚ ਹਿੰਸਾ ਵਿੱਚ ਬਦਲ ਗਿਆ। ਸੈਂਕੜੇ ਕਾਰਾਂ ਨੂੰ ਅੱਗ ਲਗਾ ਦਿੱਤੀ ਗਈ। ਸਾਈਬਰ ਪੁਲਿਸ ਸਟੇਸ਼ਨ 'ਤੇ ਵੀ ਹਮਲਾ ਕੀਤਾ ਗਿਆ। ਗੋਲੀਬਾਰੀ ਵੀ ਹੋਈ। ਜਿਸ ਕਾਰਨ ਲੋਕਾਂ ’ਚ ਕਾਫੀ ਸਹਿਮ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ: Moga School Bus Accident: ਬੱਚਿਆਂ ਨਾਲ ਭਰੀਆਂ 2 ਸਕੂਲੀ ਬੱਸਾਂ ਹੋਈਆਂ ਹਾਦਸੇ ਦਾ ਸ਼ਿਕਾਰ
- PTC NEWS