Chandigarh Mayor Election ਦੀ ਤਰੀਕ ’ਚ ਬਦਲਾਅ ; ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨੋਟੀਫਿਕੇਸ਼ਨ ਨੂੰ ਕੀਤਾ ਰੱਦ
Chandigarh Mayor Election New Date Update : ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ’ਚ ਬਦਲਾਅ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਮੇਅਰ ਚੋਣਾਂ ਨੂੰ ਲੈ ਕੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ। ਨਾਲ ਹੀ ਉਨ੍ਹਾਂ ਨੇ ਹੁਕਮ ਦਿੰਦੇ ਹੋਏ ਕਿਹਾ ਕਿ ਚੋਣਾਂ ਦੀ ਤਰੀਕਾਂ ਦਾ ਐਲਾਨ 29 ਜਨਵਰੀ ਤੋਂ ਬਾਅਦ ਕੀਤਾ ਜਾਵੇ।
ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਹੱਥ ਖੜੇ ਕਰਵਾ ਕੇ ਚੋਣਾਂ ਕਰਵਾਉਣ ਦੇ ਮਾਮਲੇ ’ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਗੌਰ ਕਰਨ ਦੇ ਹੁਕਮ ਦਿੱਤੇ ਹਨ।
ਕਾਬਿਲੇਗੌਰ ਹੈ ਕਿ ਰੱਦ ਕੀਤੇ ਗਏ ਨੋਟੀਫਿਕੇਸ਼ਨ ਦੇ ਮੁਤਾਬਿਕ ਅੱਜ ਤੋਂ ਨੋਮੀਨੇਸ਼ਨ ਸ਼ੁਰੂ ਹੋਣ ਜਾ ਰਹੀ ਸੀ ਅਤੇ ਚੋਣਾਂ 24 ਜਨਵਰੀ ਨੂੰ ਹੋਣੀ ਸੀ। ਇਨ੍ਹਾਂ ਚੋਣਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Farmers Delhi Kooch Update : ਭਲਕੇ ਦਿੱਲੀ ਕੂਚ ਨਹੀਂ ਕਰੇਗਾ ਕਿਸਾਨਾਂ ਦਾ ਜਥਾ; ਪੰਧੇਰ ਨੇ ਕੀਤੀ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ
- PTC NEWS