ਬੇਅਦਬੀ ਮਾਮਲੇ 'ਚ ਸਾਬਕਾ ਆਈਜੀ ਉਮਰਾਨੰਗਲ ਨੂੰ ਵੱਡੀ ਰਾਹਤ, HC ਨੇ ਵਿਭਾਗੀ ਜਾਂਚ 'ਤੇ ਲਾਈ ਰੋਕ
ਪੀਟੀਸੀ ਡੈਸਕ ਨਿਊਜ਼: ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਦਾਖਲ ਪਟੀਸ਼ਨ 'ਤੇ ਅੰਤਰਿਮ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਹੈ।
ਹਾਈਕੋਰਟ ਨੇ ਮੰਗਲਵਾਰ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲੇ ਵਿੱਚ ਜਵਾਬ ਮੰਗਿਆ ਹੈ। ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬੇਅਦਬੀ ਮਾਮਲੇ ਵਿੱਚ ਵੀ ਨਾਮਜ਼ਦ ਕੀਤਾ ਹੋਇਆ ਹੈ।
ਦੱਸ ਦਈਏ ਕਿ ਉਮਰਾਨੰਗਲ ਖਿਲਾਫ਼ ਪੰਜਾਬ ਪੁਲਿਸ ਨੇ 29 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ 'ਚ ਪਰਮਰਾਜ ਸਿੰਘ ਉਮਰਾਨੰਗਲ ਤੇ 2 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ ਅਤੇ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਸੀ। ਹਾਈਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਖਿਲਾਫ ਕੀਤੀ ਜਾ ਰਹੀ ਵਿਭਾਗੀ ਜਾਂਚ 'ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਸਾਬਕਾ ਆਈਜੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਏਡੀਜੀਪੀ ਬੀ. ਚੰਦਰਸ਼ੇਖਰ ਰਾਓ ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕੀਤੀ ਜਾ ਰਹੀ ਵਿਭਾਗੀ ਜਾਂਚ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੈਂਬਰ ਹਨ। ਉਮਰਾਨੰਗਲ ਨੇ ਦੋਸ਼ ਲਾਇਆ ਸੀ ਕਿ ਬੀ. ਚੰਦਰਸ਼ੇਖਰ ਰਾਓ ਪਹਿਲਾਂ ਵੀ ਉਸ ਦੇ ਖਿਲਾਫ ਚੱਲ ਚੁੱਕੇ ਹਨ, ਉਹ ਐਸਆਈਟੀ ਦੇ ਮੈਂਬਰ ਵੀ ਹਨ, ਜੋ 1997 ਵਿੱਚ ਅਤੇ ਹੁਣ ਪਿਛਲੇ ਸਾਲ ਇੱਕ ਅਗਵਾ ਮਾਮਲੇ ਵਿੱਚ ਉਸ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਲਈ ਬਣਾਈ ਗਈ ਹੈ।
ਉਮਰਾਨੰਗਲ ਨੇ ਹਾਈਕੋਰਟ ਤੋਂ ਮੰਗ ਕੀਤੀ ਸੀ ਕਿ ਬੀ. ਚੰਦਰਸ਼ੇਖਰ ਰਾਓ ਨੂੰ ਉਸ ਖਿਲਾਫ਼ ਕੀਤੀ ਜਾ ਰਹੀ ਵਿਭਾਗੀ ਜਾਂਚ ਲਈ ਬਣਾਈ ਗਈ ਐਸਆਈਟੀ ਵਿੱਚੋਂ ਬਦਲਿਆ ਜਾਵੇ। ਕਿਉਂਕਿ ਉਹ ਨਾਲ ਦੁਸ਼ਮਣੀ ਤੋਂ ਪ੍ਰੇਰਤ ਹੋ ਕੇ ਕੰਮ ਕਰ ਰਹੇ ਹਨ, ਜਿਸ 'ਤੇ ਹਾਈਕੋਰਟ ਨੇ ਇਹ ਫੈਸਲਾ ਸੁਣਾਇਆ।
ਹਾਈਕੋਰਟ ਨੇ ਉਮਰਾਨੰਗਲ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਇਸ ਮਾਮਲੇ ਦੀ ਜਾਂਚ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ।
-