Punjab Weather Alert: ਪੰਜਾਬ ਸਣੇ ਰਾਸ਼ਟਰੀ ਰਾਜਧਾਨੀ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਸਮੇਤ ਉੱਤਰੀ ਅਤੇ ਪੱਛਮੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੌਸਮ ਮਿਜ਼ਾਜ ਬਦਲ ਗਿਆ ਹੈ। ਪੰਜਾਬ ’ਚ ਬੀਤੀ ਰਾਤ ਹਨੇਰੀ ਦੇ ਨਾਲ-ਨਾਲ ਕੁਝ ਥਾਵਾਂ 'ਤੇ ਹਲਕੀ ਮੀਂਹ ਨਾਲ ਪਾਰਾ ਹੇਠਾਂ ਆ ਗਿਆ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ। ਫਿਲਹਾਲ ਮੌਸਮ ਵਿਭਾਗ ਨੇ ਅੱਜ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।<blockquote class=twitter-tweet><p lang=en dir=ltr>Recent Satellite imagery shows moderate to intense convection with possibility of light to moderate rainfall accompanied with thunderstorm/lightning/gusty winds over parts of Jammu, Kashmir, Ladakh, Gilgit, Baltistan &amp; Muzaffarabad, Himachal Pradesh, Uttarakhand, Punjab, Haryana <a href=https://t.co/4rUnFNgi4S>pic.twitter.com/4rUnFNgi4S</a></p>&mdash; India Meteorological Department (@Indiametdept) <a href=https://twitter.com/Indiametdept/status/1661397984683208704?ref_src=twsrc^tfw>May 24, 2023</a></blockquote> <script async src=https://platform.twitter.com/widgets.js charset=utf-8></script>ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਦੱਸ ਦਈਏ ਕਿ ਪੰਜਾਬ, ਹਰਿਆਣਾ, ਉਤਰਾਖੰਡ ਅਤੇ ਬਿਹਾਰ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਅੱਜ ਅਤੇ ਕੱਲ੍ਹ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਟਵਿੱਟਰ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਝਾਰਖੰਡ ਵਿੱਚ ਮੀਂਹ ਦੇ ਨਾਲ ਗੜੇਮਾਰੀ ਅਤੇ ਰਾਜਸਥਾਨ ਦੇ ਕਈ ਇਲਾਕਿਆਂ 'ਚ ਧੂੜ ਭਰੀ ਹਨੇਰੀ ਵੀ ਆ ਸਕਦੀ ਹੈ। ਪੰਜਾਬ ‘ਚ ਇਸ ਤਰ੍ਹਾਂ ਦਾ ਰਹੇਗਾ ਮੌਸਮ ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਬੁੱਧਵਾਰ ਦੇਰ ਰਾਤ ਫਿਰ ਤੋਂ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਪੰਜਾਬ ਵਿੱਚ 25 ਮਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜਾਂ ‘ਚ ਬਰਫਬਾਰੀ ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ, ਬਰਾਲਾਚਾ, ਸ਼ਿੰਕੁਲਾ 'ਚ ਦੁਪਹਿਰ ਤੱਕ ਹਲਕੀ ਬਰਫਬਾਰੀ ਹੋਈ ਅਤੇ ਮਨਾਲੀ ਸਮੇਤ ਹੇਠਲੇ ਇਲਾਕਿਆਂ 'ਚ ਹਲਕੀ ਬਾਰਿਸ਼ ਨਾਲ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਸੂਬੇ ਦੇ ਅੱਠ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਹਨੇਰੀ ਅਤੇ ਗੜੇਮਾਰੀ ਕਾਰਨ ਅੰਬਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ।ਇਹ ਵੀ ਪੜ੍ਹੋ: ਜਾਨਾਂ ਦੇ ਦਿਆਂਗੇ ਪਰ ‘ਆਪ’ ਸਰਕਾਰ ਵੱਲੋਂ ਇੱਕ ਬੂੰਦ ਵੀ ਵਾਧੂ ਪਾਣੀ ਰਾਜਸਥਾਨ ਨੂੰ ਨਹੀਂ ਦੇਣ ਦਿਆਂਗੇ: ਸੁਖ਼ਬੀਰ ਬਾਦਲ