Heavy Rain Warning : ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ; ਜਾਣੋ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ
Heavy Rain Warning : ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਵੀ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ। ਹਾਲਾਂਕਿ, ਕੋਈ ਨੁਕਸਾਨ ਨਹੀਂ ਹੋਇਆ। ਪਰ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਦੱਸ ਦਈਏ ਕਿ ਮੰਡੀਆਂ ’ਚ ਕਿਸਾਨਾਂ ਦੀਆਂ ਫਸਲਾਂ ਖੁੱਲ੍ਹੇ ਆਸਮਾਨ ਥੱਲੇ ਪਈਆਂ ਹਨ।
ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਆਰੈਂਜ ਅਲਰਟ ਦੇ ਵਿਚਾਲੇ ਮੋਗਾ ਵਿੱਚ 4 ਮਿਲੀਮੀਟਰ, ਲੁਧਿਆਣਾ ਵਿੱਚ 2 ਮਿਲੀਮੀਟਰ ਅਤੇ ਫਿਰੋਜ਼ਪੁਰ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਸ ਦੇ ਬਾਵਜੂਦ, ਅੱਜ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : House Collapses in Delhi : ਮੁਸਤਫਾਬਾਦ ’ਚ ਛੇ ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ; ਚਾਰ ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
- PTC NEWS