Sat, Jan 4, 2025
Whatsapp

Punjab Monsoon Alert: ਮੀਂਹ ਨੇ ਮਚਾਈ ਤਬਾਹੀ, ਕਈ ਰਾਜਾਂ ‘ਚ ਆਰੇਂਜ ਅਲਰਟ ਜਾਰੀ, ਜਾਣੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਕਈ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Reported by:  PTC News Desk  Edited by:  Aarti -- July 09th 2023 02:51 PM
Punjab Monsoon Alert: ਮੀਂਹ ਨੇ ਮਚਾਈ ਤਬਾਹੀ, ਕਈ ਰਾਜਾਂ ‘ਚ ਆਰੇਂਜ ਅਲਰਟ ਜਾਰੀ, ਜਾਣੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

Punjab Monsoon Alert: ਮੀਂਹ ਨੇ ਮਚਾਈ ਤਬਾਹੀ, ਕਈ ਰਾਜਾਂ ‘ਚ ਆਰੇਂਜ ਅਲਰਟ ਜਾਰੀ, ਜਾਣੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

Punjab Monsoon Alert: ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਕਈ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।

ਸਮੇਂ ਤੋਂ ਪਹਿਲਾਂ ਆਇਆ ਮਾਨਸੂਨ


ਮੌਸਮ ਵਿਭਾਗ ਦੇ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ ਹੈ। ਐਤਵਾਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ 

ਆਈਐਮਡੀ ਦੇ ਅਨੁਸਾਰ, 8 ਤੋਂ 10 ਜੁਲਾਈ ਤੱਕ ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਰਾਜਸਥਾਨ ਵਿੱਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਪਹਾੜੀ ਇਲਾਕਿਆਂ ‘ਚ ਭਾਰੀ ਮੀਂਹ 

ਸ਼ਨੀਵਾਰ ਅਤੇ ਐਤਵਾਰ ਦੇ ਦੌਰਾਨ, ਆਈਐਮਡੀ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਸਥਾਨਾਂ 'ਤੇ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 9 ਜੁਲਾਈ ਨੂੰ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਉੱਤਰਾਖੰਡ ਵਿੱਚ ਉਸੇ ਦਿਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ

ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੇਹਲਮ ਨਦੀ ਦਾ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਪਾਣੀ ਘਰਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ। ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੀਂਹ ਕਾਰਨ ਸਕੂਲਾਂ 'ਚ ਛੁੱਟੀ ਦਾ ਐਲਾਨ

ਦੂਜੇ ਪਾਸੇ ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ (ਡੀ.ਸੀ.) ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ 

ਮੌਸਮ ਵਿਭਾਗ ਮੁਤਾਬਿਕ ਅਗਲੇ ਪੰਜ ਦਿਨਾਂ ਤੱਕ ਉੜੀਸਾ, ਬਿਹਾਰ ਵਿੱਚ 9 ਤੋਂ 12 ਜੁਲਾਈ, ਝਾਰਖੰਡ ਵਿੱਚ 11 ਅਤੇ 12 ਜੁਲਾਈ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 10 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋਂ: ਪਹਾੜਾਂ ਤੋਂ ਮੈਦਾਨਾਂ ਤੱਕ ਜਲ-ਥਲ ਹੋਇਆ ਉੱਤਰ ਭਾਰਤ; ਪੰਜਾਬ, ਹਰਿਆਣਾ, ਦਿੱਲੀ ਸਮੇਤ ਹੋਰ ਰਾਜਾਂ 'ਚ ਹੜ੍ਹ ਵਰਗੇ ਹਾਲਾਤ

- PTC NEWS

Top News view more...

Latest News view more...

PTC NETWORK