Tue, Jan 7, 2025
Whatsapp

ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ View in English

Reported by:  PTC News Desk  Edited by:  Jasmeet Singh -- October 20th 2023 06:04 PM -- Updated: October 20th 2023 06:07 PM
ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖ਼ਾਸਤ ਏ.ਆਈ.ਜੀ ਰਾਜਜੀਤ ਹੁੰਦਲ ਨੂੰ ਵੱਡਾ ਝਟਕਾ ਦਿੰਦਿਆਂ ਉਸ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫ.ਆਈ.ਆਰ ਵਿੱਚ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

ਹਾਈ ਕੋਰਟ ਨੇ ਰਾਜਜੀਤ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਦੀ ਐਸ.ਆਈ.ਟੀ ਵੱਲੋਂ ਸੌਂਪੀ ਗਈ ਜਾਂਚ ਰਿਪੋਰਟ ਵਿੱਚ ਉਸ ਦਾ ਨਾਂ ਸਾਹਮਣੇ ਆਇਆ ਸੀ। ਕਈ ਬੈਂਕ ਖਾਤਿਆਂ ਵਿੱਚ ਉਸਦੀ ਜਾਇਦਾਦ ਉਸਦੀ ਆਮਦਨ ਦੇ ਅਨੁਪਾਤ ਤੋਂ ਵੱਧ ਪਾਈ ਗਈ ਸੀ।


ਜੇਕਰ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਗ੍ਰਹਿ ਸਕੱਤਰ ਨੇ ਰਾਜਜੀਤ ਹੁੰਦਲ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ ਤਾਂ ਇਸ ਨੂੰ ਗਲਤ ਨਹੀਂ ਕਿਹਾ ਜਾ ਸਕਦਾ। 2016 ਤੋਂ 2022 ਦਰਮਿਆਨ ਉਸ ਦੀ ਦੌਲਤ ਵਿੱਚ ਵਾਧਾ ਹੋਇਆ ਹੈ, ਜਿਸ ਬਾਰੇ ਪੁੱਛ-ਪੜਤਾਲ ਕਰਨ ਦੀ ਲੋੜ ਹੈ।

ਇਸ ਲਈ ਸਾਰੇ ਤੱਥਾਂ ਨੂੰ ਦੇਖਦੇ ਹੋਏ ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਾਜਜੀਤ ਖ਼ਿਲਾਫ਼ 20 ਅਪ੍ਰੈਲ ਨੂੰ ਐਫ.ਆਈ.ਆਰ ਦਰਜ ਕੀਤੀ ਸੀ। ਹਾਈ ਕੋਰਟ ਨੇ ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਉਸ ਨੂੰ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਸੀ ਪਰ ਹੁਣ  ਹਾਈ ਕੋਰਟ ਨੇ ਉਸ ਦੀ ਜ਼ਮਾਨਤ ਦੀ ਅਰਜ਼ੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਇਹ ਵੀ ਦੱਸਣਯੋਗ ਹੈ ਕਿ ਰਾਜਜੀਤ ਨੂੰ ਐਨ.ਡੀ.ਪੀ.ਐਸ ਕੇਸ ਵਿੱਚ ਸੁਪਰੀਮ ਕੋਰਟ ਅਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।

- ਰਿਪੋਰਟਰ ਪ੍ਰੀਤ ਮਹਿਤਾ ਦੇ ਸਹਿਯੋਗ ਨਾਲ 

- PTC NEWS

Top News view more...

Latest News view more...

PTC NETWORK