HC stays 'cheating' case against Sunny Leone: ਕੇਰਲ ਹਾਈ ਕੋਰਟ ਨੇ ਬੁੱਧਵਾਰ ਨੂੰ ਅਭਿਨੇਤਰੀ ਸੰਨੀ ਲਿਓਨ (ਕਰਨਜੀਤ ਕੌਰ ਵੋਹਰਾ) ਉਸ ਦੇ ਪਤੀ ਡੈਨੀਅਲ ਵੇਬਰ ਅਤੇ ਉਨ੍ਹਾਂ ਦੇ ਇੱਕ ਕਰਮਚਾਰੀ ਦੇ ਖਿਲਾਫ ਧੋਖਾਧੜੀ ਦੇ ਮਾਮਲੇ ਵਿੱਚ ਅਪਰਾਧਿਕ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਜ਼ਿਆਦ ਰਹਿਮਾਨ ਏ.ਏ. ਨੇ ਇਹ ਹੁਕਮ ਲਿਓਨ ਦੀ ਉਸ ਪਟੀਸ਼ਨ 'ਤੇ ਦਿੱਤਾ ਜਿਸ 'ਚ ਉਸ ਦੇ ਖਿਲਾਫ ਚੱਲ ਰਹੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਪਟੀਸ਼ਨ ਦੀ ਸੁਣਵਾਈ ਦੀ ਅਗਲੀ ਤਰੀਕ ਤੱਕ ਅਪਰਾਧਿਕ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ।ਲਿਓਨ, ਉਸ ਦੇ ਪਤੀ ਅਤੇ ਉਨ੍ਹਾਂ ਦਾ ਸਟਾਫ ਕੇਰਲ ਦੇ ਇਕ ਇਵੈਂਟ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤੇ ਗਏ ਅਪਰਾਧ ਵਿਚ ਮੁਲਜ਼ਮ ਹਨ। ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇਆ ਸੀ ਕਿ ਲਿਓਨ ਨੂੰ ਸਮਾਗਮਾਂ ਵਿੱਚ ਪੇਸ਼ ਹੋਣ ਅਤੇ ਪ੍ਰਦਰਸ਼ਨ ਕਰਨ ਲਈ ਲੱਖਾਂ ਰੁਪਏ ਦੇਣ ਦੇ ਬਾਵਜੂਦ ਅਦਾਕਾਰਾ ਨਹੀਂ ਆਈ।ਇਸ ਤੋਂ ਬਾਅਦ ਤਿੰਨਾਂ ਨੇ ਮੌਜੂਦਾ ਪਟੀਸ਼ਨ ਰਾਹੀਂ ਹਾਈ ਕੋਰਟ ਦਾ ਰੁਖ ਕੀਤਾ ਹੈ ਅਤੇ ਦਾਅਵਾ ਕੀਤਾ ਕਿ ਸ਼ਿਕਾਇਤਕਰਤਾ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ ਪਰ ਇਸ ਕਦਮ ਨਾਲ ਉਨ੍ਹਾਂ ਦੀਆਂ ਜ਼ਿੰਦਗੀ 'ਤੇ ਮਾੜਾ ਅਸਰ ਪੈ ਰਿਹਾ ਹੈ। ਸੰਨੀ ਵਲੋਂ ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਨੇ ਉਨ੍ਹਾਂ ਇਲਜ਼ਾਮਾਂ ਦੇ ਨਾਲ ਇੱਕ ਸਿਵਲ ਮੁਕੱਦਮਾ ਵੀ ਦਾਇਰ ਕੀਤਾ ਸੀ। ਜਿਸ ਨੂੰ ਜੁਲਾਈ 2022 ਵਿੱਚ ਇੱਕ ਮੈਜਿਸਟ੍ਰੇਟ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਖਾਰਜ ਕਰ ਦਿੱਤਾ ਸੀ।ਇਸ ਲਈ ਸੰਨੀ ਤੇ ਪਤੀ ਡੈਨੀਅਲ ਨੇ ਉਨ੍ਹਾਂ ਵਿਰੁੱਧ ਚੱਲ ਰਹੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ, ਜਿਸ ਤੋਂ ਬਾਅਦ ਅਦਾਲਤ ਵਲੋਂ ਉਨ੍ਹਾਂ ਨੂੰ ਵੱਡੀ ਰਾਹਤ ਪ੍ਰਾਪਤ ਹੋਈ ਹੈ।