Himachal Political Crisis: ਹਿਮਾਚਲ 'ਚ ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Vikramaditya Singh Resigns: ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਬੁੱਧਵਾਰ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਬੁੱਧਵਾਰ ਨੂੰ ਸੂਬਾ ਵਿਧਾਨ ਸਭਾ ਕੰਪਲੈਕਸ 'ਚ ਆਯੋਜਿਤ ਪੱਤਰਕਾਰ ਸੰਮੇਲਨ 'ਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਪ੍ਰਤੀ ਮੇਰੀ ਜਵਾਬਦੇਹੀ ਹੈ।
ਉਨ੍ਹਾਂ ਨੇ ਕਿਹਾ ਕਿ ਇਕ ਸਾਲ ਦੀਆਂ ਘਟਨਾਵਾਂ ਦੌਰਾਨ ਵਿਧਾਇਕਾਂ ਦੀ ਅਣਦੇਖੀ ਕੀਤੀ ਗਈ। ਆਵਾਜ਼ ਦਬਾ ਦਿੱਤੀ ਗਈ। ਨੀਂਹ ਪੱਥਰ ਰੱਖਣ ਦੇ ਮਾਮਲੇ ਵਿੱਚ ਮੇਰੇ ਵਿਭਾਗ ਦੇ ਅਧਿਕਾਰੀਆਂ ਨੂੰ ਨੋਟਿਸ ਦਿੱਤੇ ਗਏ ਸਨ। ਉਹ ਵੀਰਭੱਦਰ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਿਹਾ ਹੈ। ਪ੍ਰਿਅੰਕਾ ਗਾਂਧੀ ਨੇ ਖੜਗੇ ਨੂੰ ਪਿਛਲੇ ਦੋ ਦਿਨਾਂ ਦੇ ਘਟਨਾਕ੍ਰਮ ਤੋਂ ਜਾਣੂ ਕਰਵਾ ਦਿੱਤਾ ਹੈ ਅਤੇ ਹੁਣ ਹਾਈਕਮਾਂਡ ਨੇ ਫੈਸਲਾ ਲੈਣਾ ਹੈ।
ਕਾਬਿਲੇਗੌਰ ਹੈ ਕਿ ਵਿਕਰਮਾਦਿੱਤਿਆ ਸਿੰਘ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ 'ਤੇ ਅਣਗਹਿਲੀ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕਈ ਵਿਧਾਇਕ ਮੁੱਖ ਮੰਤਰੀ ਦੇ ਕੰਮਕਾਜ ਤੋਂ ਨਾਰਾਜ਼ ਸਨ ਅਤੇ ਹੁਣ ਸਥਿਤੀ ਠੀਕ ਨਹੀਂ ਹੈ। ਮੌਜੂਦਾ ਹਾਲਾਤ ਵਿੱਚ ਮੇਰਾ ਇਸ ਸਰਕਾਰ ਵਿੱਚ ਬਣੇ ਰਹਿਣਾ ਠੀਕ ਨਹੀਂ ਹੈ, ਇਸ ਲਈ ਮੈਂ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਮੈਂ ਆਉਣ ਵਾਲੇ ਸਮੇਂ ਵਿੱਚ ਹੋਰ ਕਦਮਾਂ ਬਾਰੇ ਵਿਚਾਰ ਕਰਾਂਗਾ।
ਇਹ ਵੀ ਪੜ੍ਹੋ: ਸਾਬਕਾ ਸੰਸਦ ਮੈਂਬਰ ਜੈਪ੍ਰਦਾ ਨੂੰ ਐਲਾਨਿਆ ਭਗੌੜਾ, ਗ੍ਰਿਫ਼ਤਾਰ ਕਰ ਅਦਾਲਤ 'ਚ ਪੇਸ਼ ਕਰਨ ਦੇ ਹੁਕਮ
-