Machhiwara Sahib ਦੀ ਹਦੂਦ ਤੋਂ ਬਾਹਰ ਕੀਤੇ ਜਾਣਗੇ ਸ਼ਰਾਬ ਦੇ ਠੇਕੇ; ਨਗਰ ਕੌਂਸਲ ਦਾ ਇਤਿਹਾਸਿਕ ਫੈਸਲਾ
Machhiwara Sahib News : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਸ਼ਹਿਰ ਮਾਛੀਵਾੜਾ ਲਈ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਵਿਚ ਹੀ ਪਹਿਲਾ ਇਤਿਹਾਸਕ ਫੈਸਲਾ ਲਿਆ ਗਿਆ ਜਿਸ ਤਹਿਤ ਹੁਣ ਸ਼ਰਾਬ ਦੇ ਠੇਕੇ ਹੁਣ ਸ਼ਹਿਰ ਦੀ ਹਦੂਦ ਤੋਂ ਬਾਹਰ ਹੋਣਗੇ।
ਅੱਜ ਨਗਰ ਕੌਂਸਲ ਮਾਛੀਵਾੜਾ ਦੇ ਚੁਣੇ ਗਏ ਪ੍ਰਧਾਨ ਅਤੇ ਕੌਂਸਲਰਾਂ ਦੀ ਪਹਿਲੀ ਮੀਟਿੰਗ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਕੌਂਸਲਰਾਂ ਨੇ ਸਰਬ ਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ਮਾਛੀਵਾੜਾ ਸ਼ਹਿਰ ਜੋ ਗੁਰੂਆਂ, ਪੀਰਾਂ ਦੀ ਧਰਤੀ ਹੋਣ ਕਾਰਨ ਪਵਿੱਤਰ ਸ਼ਹਿਰ ਨੂੰ ਜਿਸ ਦੀ ਪਵਿੱਤਰਤਾ ਨੂੰ ਬਹਾਲ ਰੱਖਣ ਲਈ ਹੁਣ ਜੋ ਵੀ ਸ਼ਰਾਬ ਦੇ ਠੇਕੇ ਸ਼ਹਿਰ ਅੰਦਰ ਹਨ ਉਹ ਹਦੂਦ ਤੋਂ ਬਾਹਰ ਕੀਤੇ ਜਾਣਗੇ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਬੇਸ਼ੱਕ ਮਾਛੀਵਾੜਾ ਨੂੰ ਸਾਹਿਬ ਦਾ ਦਰਜਾ ਮਿਲਿਆ ਹੋਇਆ ਹੈ ਪਰ ਇਸ ਦੀ ਪਵਿੱਤਰਤਾ ਨੂੰ ਬਹਾਲ ਰੱਖਣ ਲਈ ਨਗਰ ਕੌਂਸਲ ਅਹਿਮ ਫੈਸਲੇ ਲਵੇਗੀ। ਉਨ੍ਹਾਂ ਕਿਹਾ ਕਿ ਇਸ ਮਤੇ ਤੋਂ ਬਾਅਦ ਆਉਣ ਵਾਲੇ ਨਵੇਂ ਮਾਲੀ ਸੀਜ਼ਨ ਦੌਰਾਨ ਸ਼ਰਾਬ ਦੇ ਠੇਕੇ ਸ਼ਹਿਰ ਦੀ ਹਦੂਦ ਤੋਂ ਬਾਹਰ ਹੋਣਗੇ।
ਇਸ ਤੋਂ ਇਲਾਵਾ ਇੱਕ ਹੋਰ ਅਹਿਮ ਮਤਾ ਪਾਸ ਕੀਤਾ ਗਿਆ ਜਿਸ ਤਹਿਤ ਗਨੀ ਖਾਂ ਨਬੀ ਖਾਂ ਗੇਟ ਤੋਂ ਲੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੱਕ ਅਤੇ ਚਰਨ ਕੰਵਲ ਚੌਂਕ ਤੋਂ ਲੈ ਕੇ ਇਤਿਹਾਸਕ ਪੁਰਾਤਨ ਸ਼ਿਵਾਲਾ ਬ੍ਰਹਮਚਾਰੀ ਮੰਦਰ ਤੱਕ ਜੋ ਸੜ੍ਹਕਾਂ ’ਤੇ ਨਾਜਾਇਜ਼ ਕਬਜ਼ੇ ਹਨ। ਉਨ੍ਹਾਂ ਨੂੰ ਹਟਾ ਕੇ ਇਸ ਥਾਂ ਉੱਪਰ ਹੈਰੀਟੇਜ ਲਾਈਟਾਂ, ਸਜਾਵਟੀ ਬੂਟੇ ਲਗਾਏ ਜਾਣਗੇ। ਨਗਰ ਕੌਂਸਲ ਦੀ ਜੋ ਜੇਸੀਬੀ ਮਸ਼ੀਨ ਅਤੇ ਸਫ਼ਾਈ ਸੀਵਰੇਜ ਵਾਲੀ ਮਸ਼ੀਨ ਹੈ ਉਸ ਨੂੰ ਪ੍ਰਾਈਵੇਟ ਤੌਰ ’ਤੇ ਵਰਤੋਂ ’ਚ ਲਿਆਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤੋਂ ਕਿਰਾਇਆ ਵਸੂਲਿਆ ਜਾਵੇਗਾ।
ਇਹ ਵੀ ਪੜ੍ਹੋ : Lawrence Bishnoi: ਫਰੀਦਕੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ
- PTC NEWS