Sat, May 10, 2025
Whatsapp

Hola Mohalla 2024: ਜਾਣੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਦੋਂ ਮਨਾਇਆ ਜਾਵੇਗਾ ਹੋਲਾ ਮਹੱਲਾ

Reported by:  PTC News Desk  Edited by:  Aarti -- March 20th 2024 12:56 PM
Hola Mohalla 2024: ਜਾਣੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਦੋਂ ਮਨਾਇਆ ਜਾਵੇਗਾ ਹੋਲਾ ਮਹੱਲਾ

Hola Mohalla 2024: ਜਾਣੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਦੋਂ ਮਨਾਇਆ ਜਾਵੇਗਾ ਹੋਲਾ ਮਹੱਲਾ

Hola Mohalla 2024 in Sri Anandpur Sahib: ਅੱਜ ਦੇਰ ਰਾਤ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪੰਜ ਪੁਰਾਤਨ ਨਗਾਰਿਆਂ ’ਤੇ ਚੋਟ ਲਗਾ ਕੇ ਛੇ ਰੋਜਾ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸ਼ੁਰੂਆਤ ਹੋਵੇਗੀ। ਇਸ ਵਾਰ ਹੋਲਾ ਮਹੱਲਾ ਇਸ ਵਾਰ 21 ਮਾਰਚ ਤੋਂ 26 ਮਾਰਚ ਤੱਕ ਮਨਾਇਆ ਜਾਵੇਗਾ।

ਹੋਲਾ ਮਹੱਲਾ ਦਾ ਇਹ ਹੋਣਗੇ ਪੜਾਅ

ਦੱਸ ਦਈਏ ਕਿ ਖਾਲਸਾਹੀ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ 21 ਮਾਰਚ ਤੋਂ 23 ਮਾਰਚ ਤੱਕ ਹੋਵੇਗਾ। ਮਿਲੀ ਜਾਣਕਾਰੀ ਮੁਤਾਬਿਕ 24 ਮਾਰਚ ਤੋਂ 26 ਮਾਰਚ ਤੱਕ ਦੂਜੇ ਪੜਾਅ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਹੋਲਾ ਮਹੱਲਾ 24 ਤੇ 25 ਮਾਰਚ ਨੂੰ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਤਰਰਾਸ਼ਟਰੀ ਗਤਕਾ ਮੁਕਾਬਲੇ ਹੋਣਗੇ। 


ਇਸ ਦਿਨ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਦੱਸ ਦਈਏ ਕਿ ਕੱਲ੍ਹ 21 ਮਾਰਚ ਨੂੰ ਸਵੇਰੇ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ। 23 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਹੋਲਾ ਮਹੱਲਾ ਦੇ ਪਹਿਲੇ ਪੜਾਅ ਦੀ ਸਮਾਪਤੀ ਹੋਵੇਗੀ। 24 ਮਾਰਚ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਹੋਲਾ ਮਹੱਲਾ ਦੇ ਦੂਜੇ ਪੜਾਅ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂਆਤ ਹੋਵੇਗੀ। 26 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਮਹੱਲਾ ਸਜਾਇਆ ਜਾਏਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਮਹੱਲਾ ਸਜਾਉਣਗੀਆਂ।  ਬੁੱਢਾ ਦਲ ਦੀ ਅਗਵਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਪੁਰਾਤਨ ਬਾਣਿਆਂ ’ਚ ਤਿਆਰ ਹੋ ਕੇ ਅਤੇ ਘੋੜਿਆਂ ਤੇ ਹਾਥੀਆਂ ਤੇ ਸਵਾਰ ਹੋ ਕੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿੱਚ ਜੰਗਜੂ ਕਰਤੱਵ ਨਿਹੰਗ ਸਿੰਘਾਂ ਵੱਲੋਂ ਦਿਖਾਏ ਜਾਣਗੇ। 

ਇਹ ਵੀ ਪੜ੍ਹੋ: ਬਲਕੌਰ ਸਿੰਘ ਨੇ ਮਾਨ ਸਰਕਾਰ ਨੂੰ ਦਿੱਤੀ ਖੁੱਲ੍ਹੀ ਚਣੌਤੀ; ਕਿਹਾ- 2 ਦਿਨ 'ਚ ਸਾਰੇ ਕਾਗਜ਼ ਕਰਾਂਗਾ ਪੇਸ਼

-

Top News view more...

Latest News view more...

PTC NETWORK