Accident Due To Dense Fog : ਸੰਘਣੀ ਧੁੰਦ ਦਾ ਕਹਿਰ; ਪੀਆਰਟੀਸੀ ਦੀ ਬੱਸ, ਟਰੱਕ ਅਤੇ ਆਈ-20 ਗੱਡੀ ਵਿਚਾਲੇ ਹੋਈ ਭਿਆਨਕ ਟੱਕਰ
Accident Due To Dense Fog : ਧੁੰਦ ਦੇ ਕਹਿਰ ਦੌਰਾਨ ਸੜਕ ਹਾਦਸਿਆਂ ਦੇ ਮਾਮਲੇ ਵਧਣ ਲੱਗੇ ਹਨ। ਤਾਜ਼ਾ ਮਾਮਲਾ ਜਲੰਧਰ ਕੁੰਜ ਤੋਂ ਸਾਹਮਣੇ ਆਇਆ ਹੈ, ਜਿੱਥੇ ਸੰਘਣੀ ਧੁੰਦ ਕਾਰਨ 3 ਵਾਹਨ ਆਪਸ ਵਿੱਚ ਟਕਰਾ ਗਏ। ਹਾਲਾਂਕਿ ਇਸ ਭਿਆਨਕ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਪੀਆਰਟੀਸੀ ਦੀ ਬੱਸ, ਟਰੱਕ ਅਤੇ ਆਈ-20 ਵਿੱਚ ਵਾਪਰਿਆ ਹੈ। ਹਾਦਸੇ ਵਿੱਚ ਤਿੰਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਭਿਆਨਕ ਹਾਦਸੇ ਦੇ ਦੌਰਾਨ ਮੁੱਖ ਸੜਕ ’ਤੇ ਲੰਮਾ ਜਾਮ ਲੱਗ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਟ੍ਰੈਫਿਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਵਾਹਨਾਂ ਨੂੰ ਸੜਕ ਕਿਨਾਰੇ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਟਰੱਕ ਅਤੇ ਪੀਆਰਟੀਸੀ ਦੀ ਬੱਸ ਦੋਵਾਂ ਪਾਸਿਆਂ ਤੋਂ ਨੁਕਸਾਨੀ ਗਈ, ਜਦਕਿ ਪਿੱਛੇ ਤੋਂ ਆ ਰਹੀ ਟੈਕਸੀ ਪੀਆਰਟੀਸੀ ਦੀ ਬੱਸ ਨਾਲ ਟਕਰਾ ਗਈ।
ਇਹ ਵੀ ਪੜ੍ਹੋ : Kisan Andolan : ਸੰਯੁਕਤ ਕਿਸਾਨ ਮੋਰਚੇ (ਗ਼ੈਰ-ਸਿਆਸੀ) ਵੱਲੋਂ 6 ਦਸੰਬਰ ਨੂੰ 'ਦਿੱਲੀ ਕੂਚ' ਦਾ ਐਲਾਨ, ਜਾਣੋ ਕੀ ਹੈ ਕਿਸਾਨਾਂ ਦੀ ਪੂਰੀ ਯੋਜਨਾ
- PTC NEWS