ਕਾਨੂੰਨੀ ਸੇਵਾਵਾਂ ਦਿਵਸ 'ਤੇ ਵਿਦਿਆਰਥੀਆਂ ਨੇ ਬਣਾਈ ਮਨੁੱਖੀ ਲੜੀ
ਐਸ.ਏ.ਐਸ.ਨਗਰ: ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਮਨੁੱਖੀ ਲੜੀ ਬਣਾਈ ਗਈ। ਇਹ ਸਮਾਗਮ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਵੱਲੋਂ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਨੁੱਖੀ ਲੜੀ ਦੇ ਗਠਨ ਵਿੱਚ 600 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਮਨੁੱਖੀ ਲੜੀ ਵਿੱਚ “ਸਭ ਲਈ ਨਿਆਂ ਤੱਕ ਪਹੁੰਚ” ਲਿਖਿਆ ਹੋਇਆ ਸੀ।
ਅਰੁਣ ਗੁਪਤਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਅਤੇ ਧੀਰ ਵਧੀਕ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਮਨੁੱਖੀ ਲੜੀ ਬਣਾ ਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੰਦੇਸ਼ 'ਕਾਨੂੰਨੀ ਸੇਵਾਵਾਂ ਦੀ ਉਪਲਬਧਤਾ ਅਤੇ ਇਸ ਦੀ ਸਭ ਤੱਕ ਮੁਫਤ ਪਹੁੰਚ' ਨੂੰ ਫੈਲਾਉਣ ਦਾ ਯਤਨ ਕੀਤਾ ਗਿਆ।
- PTC NEWS